ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੱਜਣਮਾਜਰਾ ਹਸਪਤਾਲ ਤੋਂ ਮੁੜ ਜੇਲ੍ਹ ਪੁੱਜੇ

10:18 AM Jun 16, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 15 ਜੂਨ
‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਆਖ਼ਰਕਾਰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਮਗਰੋਂ ਸੁਰੱਖਿਆ ਮੁਲਾਜ਼ਮ ਉਨ੍ਹਾਂ ਨੂੰ ਮੁੜ ਪਟਿਆਲਾ ਜੇਲ੍ਹ ਛੱਡ ਆਏ। ‘ਆਪ’ ਵਿਧਾਇਕ ਗੱਜਣਮਾਜਰਾ ਖ਼ਿਲਾਫ਼ ਈਡੀ ਨੇ ਸਾਲ 2022 ’ਚ 40 ਕਰੋੜ ਦੀ ਕਥਿਤ ਧੋਖਾਧੜੀ ਦੇ ਹਵਾਲੇ ਨਾਲ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧੀ ਉਨ੍ਹਾਂ ਨੂੰ ਨਵੰਬਰ 2023 ’ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਗ੍ਰਿਫ਼ਤਾਰੀ ਵਾਲੇ ਦਿਨ ਪੁਲੀਸ ਹਿਰਾਸਤ ’ਚ ਹੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਸੀ। ਇਸ ਮਗਰੋਂ ਉਨ੍ਹਾਂ ਨੂੰ ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ। ਇਸੇ ਦੌਰਾਨ ਜੇਲ੍ਹ ਜਾਣ ਮਗਰੋਂ ਵੀ ਉਨ੍ਹਾਂ ਨੂੰ ਮੈਡੀਕਲ ਜਾਂਚ ਜਾਂ ਇਲਾਜ ਲਈ ਜੇਲ੍ਹ ’ਚੋਂ ਹਸਪਤਾਲ ਲਿਆਂਦਾ ਗਿਆ। ਭਾਵੇਂ ਅਧਿਕਾਰਤ ਤੌਰ ’ਤੇ ਤਾਂ ਪੁਸ਼ਟੀ ਨਹੀਂ ਹੋ ਸਕੀ, ਪਰ ਸਮਝਿਆ ਜਾ ਰਿਹਾ ਹੈ ਕਿ ਦੁਬਾਰਾ ਦਾਖ਼ਲ ਹੋਣ ਮਗਰੋਂ ਵਿਧਾਇਕ ਗੱਜਣਮਾਜਰਾ ਨੂੰ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਸੀ ਜਿਸ ਕਰਕੇ ਉਨ੍ਹਾਂ ਦਾ ਕੇਸ ਬੋਰਡ ਵੱਲੋਂ ਵਿਚਾਰਿਆ ਗਿਆ ਤੇ ਅੱਜ ਸ਼ਾਮ ਉਨ੍ਹਾਂ ਨੂੰ ਛੁੱਟੀ ਕਰ ਦਿੱਤੀ ਗਈ। ਹਸਪਤਾਲ ਦੇ ਅਧਿਕਾਰੀਆਂ ਅਤੇ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੇ ਇਸ ਦੀ ਪੁਸ਼ਟੀ ਕੀਤੀ ਹੈ।

Advertisement

Advertisement