ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਲਾਡਾ ਵੱਲੋਂ ਤਿੰਨ ਨਾਜਾਇਜ਼ ਕਲੋਨੀਆਂ ’ਤੇ ਕਾਰਵਾਈ

10:39 AM Oct 29, 2024 IST
ਅਣ-ਅਧਿਕਾਰਤ ਕਲੋਨੀਆਂ ’ਤੇ ਕਾਰਵਾਈ ਕਰਦੀ ਹੋਈ ਗਲਾਡਾ ਦੀ ਟੀਮ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਅਕਤੂਬਰ
ਗਲਾਡਾ ਵੱਲੋਂ ਸ਼ਹਿਰ ਦੇ ਇਲਾਕੇ ਜਸਪਾਲ ਬਾਂਗਰ ਵਿੱਚ ਅੱਜ ਤਿੰਨ ਅਣ-ਅਧਿਕਾਰਤ ਕਲੋਨੀਆਂ ’ਤੇ ਕਾਰਵਾਈ ਕੀਤੀ ਗਈ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ’ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਕਾਰਵਾਈ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਣ-ਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਗਲਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਡਿਊਟੀ ਮੈਜਿਸਟਰੇਟ, ਪੁਲੀਸ ਫੋਰਸ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਹਾਇਕ ਟਾਊਨ ਪਲਾਨਰ (ਰੈਗੂਲੇਟਰੀ), ਸਬ-ਡਵੀਜ਼ਨਲ ਇੰਜੀਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ (ਰੈਗੂਲੇਟਰੀ) ਸ਼ਾਮਲ ਸਨ, ਨੇ ਤਿੰਨ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕੀਤੀ ਹੈ। ਇਹ ਤਿੰਨੋਂ ਕਲੋਨੀਆਂ ਪਿੰਡ ਜਸਪਾਲ ਬਾਂਗਰ ਵਿੱਚ ਨਾਜਾਇਜ਼ ਢੰਗ ਨਾਲ ਬਣ ਰਹੀਆਂ ਸਨ। ਇਨ੍ਹਾਂ ਕਲੋਨੀਆਂ ਦੀਆਂ ਸੜਕਾਂ, ਚਾਰਦੀਵਾਰੀ, ਰਸਤਿਆਂ, ਸਟਰੀਟ ਲਾਈਟਾਂ, ਸੀਵਰੇਜ ਦੇ ਮੈਨਹੋਲਾਂ ਅਤੇ ਇਨ੍ਹਾਂ ਥਾਵਾਂ ’ਤੇ ਹੋਰ ਨਾਜਾਇਜ਼ ਉਸਾਰੀਆਂ ਅਤੇ ਢਾਂਚਿਆਂ ਨੂੰ ਢਹਿ-ਢੇਰੀ ਕੀਤਾ ਗਿਆ। ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਉਨ੍ਹਾਂ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਕੀਤਾ ਤਾਂ ਇੱਕ ਵਿਸ਼ੇਸ਼ ਟੀਮ ਵੱਲੋਂ ਇਹ ਕਾਰਵਾਈ ਆਰੰਭੀ ਗਈ, ਜੋ ਬਿਨਾਂ ਵਿਰੋਧ ਨੇਪਰੇ ਚੜ੍ਹੀ। ਸ਼ੁਰੂਆਤੀ ਪੜਾਅ ’ਤੇ ਗੈਰ-ਕਾਨੂੰਨੀ ਕਲੋਨੀਆਂ ਦੀ ਰੋਕਥਾਮ ਲਈ ਗਲਾਡਾ ਆਉਣ ਵਾਲੇ ਹਫ਼ਤਿਆਂ ਵਿੱਚ ਅਜਿਹੀਆਂ ਹੋਰ ਮੁਹਿੰਮਾਂ ਦੀ ਯੋਜਨਾ ਬਣਾ ਰਿਹਾ ਹੈ।

Advertisement

Advertisement