ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਲਾਡਾ ਨੇ ਪਿੰਡਾਂ ਵਿੱਚ ਗੈਰਕਾਨੂੰਨੀ ਉਸਾਰੀਆਂ ਢਾਹੀਆਂ

08:09 AM Jun 14, 2024 IST
ਗੈਰਕਾਨੂੰਨੀ ਉਸਾਰੀ ਨੂੰ ਢਾਹੁੰਦੀ ਹੋਈ ਜੇਸੀਬੀ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਜੂਨ
ਗਲਾਡਾ ਵੱਲੋਂ ਗੈਰਕਾਨੂੰਨੀ ਕਲੋਨੀਆਂ ’ਤੇ ਸ਼ਿਕੰਜਾ ਕੱਸਦਿਆਂ ਪਿੰਡ ਇਆਲੀ ਤੇ ਹੋਰਨਾਂ ਇਲਾਕਿਆਂ ਵਿੱਚ ਕਾਰਵਾਈ ਕੀਤੀ ਗਈ। ਇਸ ਦੌਰਾਨ ਗਲਾਡਾ ਦੀ ਟੀਮ ਨੇ ਅੱਠ ਨਾਜਾਇਜ਼ ਇਮਾਰਤਾਂ ਨੂੰ ਗਿਰਾ ਦਿੱਤਾ। ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ ਨੇ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ, ਜਿਨ੍ਹਾਂ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈੈ।
ਗਲਾਡਾ ਦੀ ਟੀਮ ਨੇ ਸਿੱਧਵਾਂ ਨਹਿਰ ਲੁਧਿਆਣਾ ਦੇ ਸੱਜੇ ਪਾਸੇ ਪਿੰਡ ਇਆਲੀ ਕਲਾਂ ਤੇ ਇਆਲੀ ਖੁਰਦ ਵਿਖੇ ਅੱਠ ਗੈਰ-ਕਾਨੂੰਨੀ ਇਮਾਰਤਾਂ ਤੇ ਢਾਂਚਿਆਂ ’ਤੇ ਕਾਰਵਾਈ ਕੀਤੀ ਹੈ। ਇਨ੍ਹਾਂ ਥਾਵਾਂ ’ਤੇ ਬਣੀਆਂ ਗੈਰ-ਕਾਨੂੰਨੀ ਕਮਰਸ਼ੀਅਲ ਉਸਾਰੀਆਂ ਤੇ ਢਾਂਚਿਆਂ ਨੂੰ ਜੇ.ਸੀ.ਬੀ. ਮਸ਼ੀਨਾਂ ਨਾਲ ਢਾਹ ਦਿੱਤਾ ਗਿਆ। ਇਸ ਤੋਂ ਪਹਿਲਾਂ ਗਲਾਡਾ ਨੇ ਡਿਵੈਲਪਰਾਂ ਨੂੰ ਨੋਟਿਸ ਦਿੱਤਾ, ਇਸ ਦੇ ਬਾਵਜੂਦ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਹੋਇਆ ਤਾਂ ਵਿਸ਼ੇਸ਼ ਟੀਮ ਨੇ ਢਹਿ-ਢੇਰੀ ਮੁਹਿੰਮ ਚਲਾਈ। ਮੁੱਖ ਪ੍ਰਸ਼ਾਸਕ ਗਲਾਡਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਜਾਇਦਾਦ, ਪਲਾਟ ਤੇ ਇਮਾਰਤਾਂ ਨੂੰ ਨਾ ਖਰੀਦਣ ਕਿਉਂਕਿ ਗਲਾਡਾ ਅਜਿਹੀਆਂ ਇਮਾਰਤਾਂ ਨੂੰ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਆਦਿ ਪ੍ਰਦਾਨ ਨਹੀਂ ਕਰੇਗਾ।

Advertisement

Advertisement