ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਲਾਡਾ ਨੇ ਤਿੰਨ ਨਾਜਾਇਜ਼ ਕਲੋਨੀਆਂ ਢਾਹੀਆਂ

06:43 AM Aug 01, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 31 ਜੁਲਾਈ
ਲੁਧਿਆਣਾ ਵਿੱਚ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਿਟੀ (ਗਲਾਡਾ) ਵੱਲੋਂ ਤਿੰਨ ਅਣ ਅਧਿਕਾਰਤ ਕਲੋਨੀਆਂ ’ਤੇ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਗਲਾਡਾ ਦੇ ਮੁੱਖ ਪ੍ਰਸ਼ਾਸਕ ਸਾਗਰ ਸੇਤੀਆ ਨੇ ਕਿਹਾ ਕਿ ਅਣ-ਅਧਿਕਾਰਤ ਕਲੋਨੀਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਹੈ।
ਵਧੀਕ ਮੁੱਖ ਪ੍ਰਸ਼ਾਸਕ ਅਮਰਜੀਤ ਬੈਂਸ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਮੁਕੇਸ਼ ਚੱਢਾ ਦੀ ਅਗਵਾਈ ਹੇਠ ਗਲਾਡਾ ਦੀ ਟੀਮ ਨੇ ਡਿਊਟੀ ਮੈਜਿਸਟ੍ਰੇਟ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਵਲੋਂ ਅੱਜ ਪਿੰਡ ਮੇਹਰਬਾਨ ਅਤੇ ਪਿੰਡ ਕੱਕਾ ਵਿੱਚ ਤਿੰਨ ਨਾਜਾਇਜ਼ ਕਲੋਨੀਆਂ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਸੜਕਾਂ, ਰਸਤਿਆਂ ਅਤੇ ਹੋਰ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਹੋਇਆ ਤਾਂ ਵਿਸ਼ੇਸ਼ ਟੀਮ ਨੇ ਢਾਹੁਣ ਦੀ ਮੁਹਿੰਮ ਚਲਾਈ। ਢਾਹੁਣ ਦੀ ਕਾਰਵਾਈ ਕ੍ਰਮਵਾਰ ਪੁਲੀਸ ਅਧਿਕਾਰੀਆਂ, ਪੀਐਸਪੀਸੀਐਲ. ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਕੀਤੀ ਗਈ। ਮੁੱਖ ਪ੍ਰਸ਼ਾਸਕ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟਾਂ ਦੀ ਖਰੀਦ ਨਾ ਕਰਨ ਕਿਉਂਕਿ ਗਲਾਡਾ ਕੋਈ ਵੀ ਸਹੂਲਤ ਜਿਵੇਂ ਕਿ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਨਹੀਂ ਕਰੇਗਾ। ਉਨ੍ਹਾਂ ਦੇ ਮਨਜ਼ੂਰ ਕੀਤੇ ਨਕਸ਼ੇ ਗਲਾਡਾ ਦੀ ਅਧਿਕਾਰਤ ਵੈਬਸਾਈਟ ’ਤੇ ਉਪਲਬਧ ਹਨ।

Advertisement

Advertisement