For the best experience, open
https://m.punjabitribuneonline.com
on your mobile browser.
Advertisement

ਗਮਾਡਾ ਵੱਲੋਂ ਐਕੁਆਇਰ ਜ਼ਮੀਨਾਂ ਦਾ ਮਾਮਲਾ ਭਖਿਆ

08:03 AM Feb 28, 2024 IST
ਗਮਾਡਾ ਵੱਲੋਂ ਐਕੁਆਇਰ ਜ਼ਮੀਨਾਂ ਦਾ ਮਾਮਲਾ ਭਖਿਆ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 27 ਫਰਵਰੀ
ਗਮਾਡਾ ਵੱਲੋਂ ਐਕੁਆਇਰ ਕੀਤੀਆਂ ਜ਼ਮੀਨਾਂ ਦੀ ਲੈਂਡ-ਪੂਲਿੰਗ ਅਤੇ ਮੁਆਵਜ਼ਾ ਨਾ ਦੇਣ ਦਾ ਮਾਮਲਾ ਭਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਧੀਨ ਆਉਂਦੇ ਵਿਭਾਗ ਗਮਾਡਾ ਵੱਲੋਂ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ ਅਤੇ ਪੀੜਤ ਕਿਸਾਨਾਂ ਨੂੰ ਐਕੁਆਇਰ ਜ਼ਮੀਨਾਂ ਦੀ ਐਲਓਆਈ ਨਹੀਂ ਦਿੱਤੀ ਜਾ ਰਹੀ।
ਇੱਥੇ ਗੱਲਬਾਤ ਦੌਰਾਨ ਸ੍ਰੀ ਬੈਦਵਾਨ ਨੇ ਕਿਹਾ ਕਿ ਐਟਰੋਪੋਲਿਸ ਪ੍ਰਾਜੈਕਟ ਲਈ ਗਮਾਡਾ ਵੱਲੋਂ ਜ਼ਮੀਨਾਂ ਐਕੁਆਇਰ ਕੀਤੀਆਂ ਗਈਆਂ ਸਨ ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਏ, ਬੀ, ਸੀ, ਡੀ, ਬਲਾਕ ਦੇ ਕਿਸਾਨਾਂ ਨੂੰ ਲੈਂਡ-ਪੂਲਿੰਗ ਦਾ ਲਾਭ ਨਹੀਂ ਦਿੱਤਾ ਗਿਆ, ਇਹ ਰਕਬਾ 250 ਏਕੜ ਬਣਦਾ ਹੈ।
ਇੰਜ ਹੀ ਗਮਾਡਾ ਨੇ ਇੰਡਸਟਰੀਅਲ ਸੈਕਟਰ-101 ਲਈ ਜ਼ਮੀਨਾਂ ਐਕੁਆਇਰ ਕੀਤੀਆਂ ਸਨ ਪਰ ਇਨ੍ਹਾਂ ਜ਼ਮੀਨਾਂ ਦਾ ਮੁਆਵਜ਼ਾ ਵੀ ਹਾਲੇ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ 10 ਸਾਲ ਪਹਿਲਾਂ ਐਰੋਸਿਟੀ ਲਈ ਐਕੁਆਇਰ ਕੀਤੀ ਜ਼ਮੀਨ ਬਦਲੇ ਸ਼ੋਅਰੂਮਾਂ ਦੇ ਕਬਜ਼ੇ ਕਿਸਾਨਾਂ ਨੂੰ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਲੈਂਡ-ਪੂਲਿੰਗ ਤਹਿਤ ਅੱਠ ਕਨਾਲ ਬਦਲੇ 1000 ਗਜ਼ ਦਾ ਰਿਹਾਇਸ਼ੀ ਅਤੇ 200 ਗਜ਼ ਦਾ ਵਪਾਰਕ ਪਲਾਟ ਗਮਾਡਾ ਵੱਲੋਂ ਦਿੱਤਾ ਜਾਂਦਾ ਹੈ। ਉਨ੍ਹਾਂ ਸਰਕਾਰ ਨੂੰ 15 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਕਿਸਾਨਾਂ ਨੂੰ ਨਾਲ ਲੈ ਕੇ ਵਿਧਾਇਕ ਕੁਲਵੰਤ ਸਿੰਘ ਅਤੇ ਗਮਾਡਾ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×