For the best experience, open
https://m.punjabitribuneonline.com
on your mobile browser.
Advertisement

ਗਾਂਧੀ ਤੇ ਪ੍ਰਨੀਤ ਨੇ ਸੰਸਦ ਮੈਂਬਰ ਦੇ ਅਹੁਦੇ ਦਾ ਮਾਣ ਘਟਾਇਆ: ਸ਼ਰਮਾ

09:16 AM May 12, 2024 IST
ਗਾਂਧੀ ਤੇ ਪ੍ਰਨੀਤ ਨੇ ਸੰਸਦ ਮੈਂਬਰ ਦੇ ਅਹੁਦੇ ਦਾ ਮਾਣ ਘਟਾਇਆ  ਸ਼ਰਮਾ
ਚੋਣ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਐੱਨ.ਕੇ. ਸ਼ਰਮਾ।
Advertisement

ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 11 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨ.ਕੇ. ਸ਼ਰਮਾ ਨੇ ਅੱਜ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਸ੍ਰੀ ਸ਼ਰਮਾ ਨੇ ਕਿਹਾ ਕਿ ਚੋਣ ਮੈਦਾਨ ’ਚ ਉੱਤਰੇ ਕਾਂਗਰਸ ਤੇ ਭਾਜਪਾ ਦੇ ਉਮੀਦਵਾਰ ਹੁਣ ਤੱਕ ਦੇ ਪ੍ਰਚਾਰ ਦੌਰਾਨ ਕਿਸੇ ਵੀ ਪ੍ਰਕਾਰ ਦਾ ਵਿਕਾਸ ਦਾ ਏਜੰਡਾ ਪੇਸ਼ ਕਰਨ ’ਚ ਨਾਕਾਮ ਸਾਬਤ ਹੋਏ ਹਨ। ਪੰਜਾਬ ਵਿੱਚ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਪਾਰਟੀ ਹੈ ਜੋ ਸਿਰਫ਼ ਵਿਕਾਸ ਦੀ ਰਾਜਨੀਤੀ ਕਰਦੀ ਹੈ। ਸ਼ਰਮਾ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਕਾਂਗਰਸ ਤੇ ਭਾਜਪਾ ਦੇ ਉਮੀਦਵਾਰ ਲੋਕਾਂ ਨੂੰ ਇਹ ਦੱਸਣ ਵਿੱਚ ਫੇਲ੍ਹ ਹੋਏ ਹਨ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਪਟਿਆਲਾ ਲੋਕ ਸਭਾ ਹਲਕੇ ਵਿੱਚ ਕਿਹੜੇ-ਕਿਹੜੇ ਵਿਕਾਸ ਕਾਰਜ ਕਰਵਾਏ ਹਨ। ਪ੍ਰਨੀਤ ਕੌਰ ਤੇ ਡਾ. ਧਰਮਵੀਰ ਗਾਂਧੀ ਨੇ ਸੰਸਦ ਦੇ ਅਹੁਦੇ ਦਾ ਮਾਣ ਘਟਾਇਆ ਹੈ। ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਵਾਰ ਮੌਕਾ ਮਿਲਿਆ ਤਾਂ ਉਹ ਭਰੋਸਾ ਦਿੰਦੇ ਹਨ ਕਿ ਸੰਸਦ ਮੈਂਬਰ ਦੇ ਅਹੁਦੇ ਦੀ ਮਰਿਆਦਾ ਨੂੰ ਕਿਸੇ ਵੀ ਹਾਲਤ ਵਿੱਚ ਭੰਗ ਨਹੀਂ ਹੋਣ ਦੇਣਗੇ। ਇਸ ਮੌਕੇ ਹਲਕਾ ਇੰਚਾਰਜ ਚਰਨਜੀਤ ਸਿੰਘ ਬਰਾੜ, ਸਤਵਿੰਦਰ ਸਿੰਘ ਸਰਪੰਚ ਸਰਕਲ ਪ੍ਰਧਾਨ ਮਿਰਜ਼ਾਪੁਰ, ਮਲਕੀਤ ਸਿੰਘ ਮਿਰਜ਼ਾਪੁਰ, ਧਰਮਪਾਲ ਸਿੰਘ ਮਿਰਜ਼ਾਪੁਰ, ਨਰਿੰਦਰਜੀਤ ਸਿੰਘ ਮਿਰਜ਼ਾਪੁਰ ਆਦਿ ਹਾਜ਼ਰ ਸਨ।

Advertisement

ਐੱਨਕੇ ਸ਼ਰਮਾ ਨੇ ਪਿੰਡਾਂ ਵਿੱਚ ਚਲਾਈ ਜਨ ਸੰਪਰਕ ਮੁਹਿੰਮ

ਸਨੌਰ (ਖੇਤਰੀ ਪ੍ਰਤੀਨਿਧ): ਪਟਿਆਲਾ ਤੋਂ ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਨੇ ਅੱਜ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਦੀ ਅਗਵਾਈ ਹੇਠ ਸਨੌਰ ਵਿਧਾਨ ਸਭਾ ਹਲਕੇ ਦੇ ਪਿੰਡਾਂ ’ਚ ਜਨ ਸੰਪਰਕ ਮੁਹਿੰਮ ਚਲਾਈ। ਤਰਕ ਸੀ ਕਿ ਇਸ ਦੌਰਾਨ ਉਨ੍ਹਾਂ ਨੂੰ ਸਾਰੇ ਥਾਈਂ ਹੀ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਹੜ੍ਹ ਪ੍ਰਭਾਵਿਤ ਇਸ ਹਲਕੇ ਦੀ ਨਾ ਹੀ ਕੇਂਦਰ ਅਤੇ ਨਾ ਹੀ ਪੰਜਾਬ ਸਰਕਾਰ ਨੇ ਸਾਰ ਲਈ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦਾ ਕਾਰਨ ਬਣਦੇ ਘੱਗਰ ਦਰਿਆ ਪ੍ਰਤੀ ਦੋਵਾਂ ਹਕੂਮਤਾਂ ਵਿੱਚੋਂ ਕੋਈ ਵੀ ਸੁਹਿਰਦ ਨਹੀਂ ਹੈ। ਇਸ ਮੌਕੇ ਅਕਾਲੀ ਉਮੀਦਵਾਰ ਨੇ ਸਨੌਰ ਸਮੇਤ ਸਨੌਰ ਨੇੜਲੇ ਪਿੰਡਾਂ ਅਸਰਪੁਰ, ਖੁੱਡਾ, ਬੋਲ੍ਹੜਕਲਾ, ਕਰਨਪੁਰ, ਭਾਂਖਰ, ਬੱਲਮਗੜ੍ਹ ਅਤੇ ਬਹਾਦਰਗੜ੍ਹ ਸਮੇਤ ਕਈ ਹੋਰ ਪਿੰਡਾਂ ’ਚ ਵੀ ਜਨ ਸਭਾਵਾਂ ਨੂੰ ਸੰਬੋਧਨ ਕੀਤਾ।

Advertisement
Author Image

Advertisement
Advertisement
×