ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਾਂਧੀ ਪਰਿਵਾਰ ਵੱਲੋਂ ਸ਼ੇਖ ਹਸੀਨਾ ਨਾਲ ਬੈਠਕ

06:58 AM Jun 11, 2024 IST
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਗੱਲਬਾਤ ਕਰਦੇ ਹੋਏ ਸੋਨੀਆ ਗਾਂਧੀ। ਉਨ੍ਹਾਂ ਨਾਲ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵੀ ਹਨ। -ਫੋਟੋ: ਪੀਟੀਆਈ

ਨਵੀਂ ਦਿੱਲੀ, 10 ਜੂਨ
ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਮਜ਼ਬੂਤ ਬਣਾਉਣ ਅਤੇ ਕੁਝ ਹੋਰ ਵਿਸ਼ਿਆਂ ’ਤੇ ਚਰਚਾ ਕੀਤੀ। ਇਸ ਸਮੇਂ ਉਨ੍ਹਾਂ ਨਾਲ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਸਨ।
ਕਾਂਗਰਸ ਨੇ ਇਸ ਸਬੰਧੀ ਐਕਸ ’ਤੇ ਪਾਈ ਪੋਸਟ ’ਚ ਕਿਹਾ, ‘ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਬਾਅਦ ਦੁਪਹਿਰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ।’ ਰਾਹੁਲ ਗਾਂਧੀ ਨੇ ਆਪਣੇ ਵਟਸਐਪ ਚੈਨਲ ’ਤੇ ਇਸ ਮੁਲਾਕਾਤ ਦੀ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਗਾਂਧੀ ਪਰਿਵਾਰ ਦੇ ਤਿੰਨੋਂ ਮੈਂਬਰ ਸ਼ੇਖ ਹਸੀਨਾ ਨਾਲ ਗਲੇ ਮਿਲਦੇ ਤੇ ਉਨ੍ਹਾਂ ਨਾਲ ਗੱਲਬਾਤ ਕਰਦੇ ਦੇਖੇ ਜਾ ਸਕਦੇ ਹਨ। ਰਾਹੁਲ ਗਾਂਧੀ ਨੇ ਕਿਹਾ, ‘ਅਸੀਂ ਭਾਰਤ ਤੇ ਬੰਗਲਾਦੇਸ਼ ਵਿਚਾਲੇ ਭਰੋਸਾ, ਸਹਿਯੋਗ ਤੇ ਆਪਸੀ ਵਿਕਾਸ ਦੀ ਪ੍ਰਤੀਬੱਧਤਾ ’ਤੇ ਆਧਾਰਿਤ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਮੁੱਦਿਆਂ ’ਤੇ ਚਰਚਾ ਕੀਤੀ।’ ਕਾਂਗਰਸ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਸੋਨੀਆ ਗਾਂਧੀ, ਰਾਹੁਲ ਤੇ ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨਾਲ ਆਏ ਬੰਗਲਾਦੇਸ਼ ਦੇ ਵਫ਼ਦ ਨਾਲ ਵੀ ਮੁਲਾਕਾਤ ਕੀਤੀ। ਗਾਂਧੀ ਪਰਿਵਾਰ ਤੇ ਸ਼ੇਖ ਹਸੀਨਾ ਦੇ ਪਰਿਵਾਰ ਵਿਚਾਲੇ ਲੰਬੇ ਸਮੇਂ ਤੋਂ ਨੇੜਲੇ ਸਬੰਧ ਰਹੇ ਹਨ। ਹਸੀਨਾ ਦੇ ਪਿਤਾ ਬੰਗਬੰਧੂ ਸ਼ੇਖ ਮੁਜੀਬਰ ਰਹਿਮਾਨ ਦੀ ਅਗਵਾਈ ਵਿੱਚ ਜਦੋਂ ਪਾਕਿਸਤਾਨ ਤੋਂ ਵੱਖ ਹੋ ਕੇ ਬੰਗਲਾਦੇਸ਼ ਇਕ ਆਜ਼ਾਦ ਮੁਲਕ ਦੇ ਰੂਪ ਵਿੱਚ ਹੋਂਦ ਵਿੱਚ ਆਇਆ ਸੀ ਤਾਂ ਉਸ ਸਮੇਂ ਇੰਦਰਾ ਗਾਂਧੀ ਭਾਰਤ ਦੀ ਪ੍ਰਧਾਨ ਮੰਤਰੀ ਸੀ ਅਤੇ ਮੁਕਤੀ ਸੰਗਰਾਮ ਵਿੱਚ ਭਾਰਤ ਨੇ ਮਕਤੀ ਵਾਹਿਨੀ ਦਾ ਖੁੱਲ੍ਹ ਕੇ ਸਹਿਯੋਗ ਕੀਤਾ ਸੀ।
ਜ਼ਿਕਰਯੋਗ ਹੈ ਕਿ ਸ਼ੇਖ ਹਸੀਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਣ ਲਈ ਬੀਤੇ ਦਿਨ ਦਿੱਲੀ ਪਹੁੰਚੇ ਸਨ। -ਪੀਟੀਆਈ

Advertisement

Advertisement