ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਮੂਹਿਕ ਜਬਰ ਜਨਾਹ ਮਾਮਲਾ: ਪ੍ਰਧਾਨ ਮੰਤਰੀ ਮੋਦੀ ਨੇ ਮਾਮਲੇ ’ਚ ਸਖ਼ਤ ਕਾਰਵਾਈ ਕਰਨ ਲਈ ਹੁਕਮ ਦਿੱਤੇ

02:59 PM Apr 11, 2025 IST
featuredImage featuredImage
(ANI Photo)

ਵਾਰਾਣਸੀ (ਉੱਤਰ ਪ੍ਰਦੇਸ਼), 11 ਅਪਰੈਲ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਸਵੇਰੇ ਇਕ ਦਿਨ ਦੇ ਦੌਰੇ ’ਤੇ ਆਪਣੇ ਸੰਸਦੀ ਹਲਕੇ ਵਾਰਾਣਸੀ ਪਹੁੰਚੇ ਅਤੇ ਇਥੇ ਹੋਏ ਇਕ ਸਮੂਹਿਕ ਜਬਰ ਜਨਾਹ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਜਾਰੀ ਇਕ ਬਿਆਨ ਵਿਚ ਦੱਸਿਆ ਗਿਆ ਕਿ ਵਾਰਾਣਸੀ ਦੇ ਹਵਾਈ ਅੱਡੇ ’ਤੇ ਉਤਰਨ ਉਪਰੰਤ ਪ੍ਰਧਾਨ ਮੰਤਰੀ ਨੂੰ ਪੁਲੀਸ ਕਮਿਸ਼ਨਰ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਬਰ ਜਨਾਹ ਦੀ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ। ਬਿਆਨ ਅਨੁਸਾਰ, "ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਸਭ ਤੋਂ ਸਖ਼ਤ ਕਾਰਵਾਈ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁੰਢਸਪੂਰਕ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।"

Advertisement

ਜ਼ਿਕਰਯੋਗ ਹੈ ਕਿ ਇਹ ਮਾਮਲਾ 19 ਸਾਲਾ ਲੜਕੀ ਨਾਲ ਛੇ ਦਿਨਾਂ ’ਚ 23 ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਕੀਤੇ ਜਬਰ ਜਨਾਹ ਨਾਲ ਸੰਬੰਧਤ ਹੈ। ਪੁਲੀਸ ਮੁਤਾਬਕ ਦੋਸ਼ੀਆਂ ਨੇ ਪੀੜਤਾ ਨੂੰ ਨਸ਼ੀਲਾ ਪਦਾਰਥ ਦੇ ਕੇ ਵੱਖ-ਵੱਖ ਹੋਟਲਾਂ ’ਚ ਲੈ ਜਾ ਕੇ ਉਸ ਨਾਲ ਜਬਰ ਜਨਾਹ ਕੀਤਾ। ਸੋਮਵਾਰ ਤੱਕ ਦੀ ਸਥਿਤੀ ਅਨੁਸਾਰ ਛੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ। -ਪੀਟੀਆਈ

Advertisement