For the best experience, open
https://m.punjabitribuneonline.com
on your mobile browser.
Advertisement

ਸਮੂਹਿਕ ਜਬਰ-ਜਨਾਹ: ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

09:06 AM Apr 13, 2024 IST
ਸਮੂਹਿਕ ਜਬਰ ਜਨਾਹ  ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
Advertisement

ਸੰਜੀਵ ਬੱਬੀ
ਚਮਕੌਰ ਸਾਹਿਬ, 12 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ ਨੇ ਨਾਭਾ ਦੇ ਇੱਕ ਕਾਲਜ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥਣ ਨਾਲ ਸਮੂਹਿਕ ਜਬਰ-ਜਨਾਹ ਦੀ ਘਟਨਾ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਜੁਡੀਸ਼ੀਅਲ ਇਨਕੁਆਇਰੀ ਅਤੇ ਜ਼ਿੰਮੇਵਾਰ ਮੁਲਜ਼ਮਾਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਰਨ ਸਿੰਘ ਡੀਟੀਓ ਨੇ ਇਸ ਮਾਮਲੇ ਸਬੰਧੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੁੱਪ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ਹਾਈ ਕਮਾਨ ਵੱਲੋਂ ਉਨ੍ਹਾਂ ਨੂੰ ਦਲਿਤ ਨੇਤਾ ਹੋਣ ਕਾਰਨ ਹੀ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ ਪਰ ਉਹ ਨਾਭਾ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਿਤ ਇੱਕ ਗਰੀਬ ਪਰਿਵਾਰ ਦੀ ਕਾਲਜ ਪੜ੍ਹਦੀ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ’ਤੇ ਕੁਝ ਵੀ ਨਹੀਂ ਬੋਲੇ। ਹਲਕਾ ਇੰਚਾਰਜ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਇੱਕ ਦਲਿਤ ਨੂੰ ਸੂਬੇ ਦਾ ਉਪ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਮੰਗ ਕੀਤੀ ਕਿ ਘਟਨਾ ਦੀ ਜੁਡੀਸ਼ਲੀ ਇਨਕੁਆਇਰੀ ਕਰਵਾਈ ਜਾਵੇ ਅਤੇ ਮੁਲਜ਼ਮਾਂ ਨੂੰ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਇਨਸਾਫ਼ ਨਾ ਮਿਲਣ ’ਤੇ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ। ਇਸ ਮੌਕੇ ਪੀਏਸੀ ਦੇ ਮੈਂਬਰ ਅਮਨਦੀਪ ਸਿੰਘ ਮਾਂਗਟ , ਸੂਬਾ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ, ਯੂਥ ਆਗੂ ਲਖਵੀਰ ਸਿੰਘ ਲੱਖੀ, ਬਾਈ ਪਰਮਿੰਦਰ ਸਿੰਘ ਸੇਖੋਂ, ਪਰਮਜੀਤ ਸਿੰਘ ਲੱਖੇਵਾਲ ਤੇ ਮੋਹਨਜੀਤ ਸਿੰਘ ਕਮਾਲਪੁਰ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×