For the best experience, open
https://m.punjabitribuneonline.com
on your mobile browser.
Advertisement

ਸਮੂਹਿਕ ਜਬਰ-ਜਨਾਹ: ਉੱਚ ਸਿੱਖਿਆ ਡਾਇਰੈਕਟਰ ਨੇ ਪੜਤਾਲੀਆ ਰਿਪੋਰਟ ਵਾਪਸ ਭੇਜੀ

07:50 AM Apr 16, 2024 IST
ਸਮੂਹਿਕ ਜਬਰ ਜਨਾਹ  ਉੱਚ ਸਿੱਖਿਆ ਡਾਇਰੈਕਟਰ ਨੇ ਪੜਤਾਲੀਆ ਰਿਪੋਰਟ ਵਾਪਸ ਭੇਜੀ
Advertisement

ਨਿੱਜੀ ਪੱਤਰ ਪ੍ਰੇਰਕ
ਨਾਭਾ, 15 ਅਪਰੈਲ
ਇੱਥੋਂ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਵਾਪਰੇ ਕਥਿਤ ਸਮੂਹਿਕ ਜਬਰ-ਜਨਾਹ ਮਾਮਲੇ ਵਿੱਚ ਉੱਚ ਸਿੱਖਿਆ ਵਿਭਾਗ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ ਪਰ ਵਿਭਾਗ ਦੇ ਡਾਇਰੈਕਟਰ ਅੰਮ੍ਰਿਤ ਸਿੰਘ ਨੇ ਰਿਪੋਰਟ ’ਤੇ ਅਸੰਤੁਸ਼ਟਤਾ ਪ੍ਰਗਟਾਉਂਦਿਆਂ ਇਸ ਨੂੰ ਵਾਪਸ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਕੋਤਾਹੀ ਦੀ ਪੜਤਾਲ ਕਰਨ ਲਈ ਬਣਾਈ ਗਈ ਸੀ ਤੇ ਇਸ ਸਬੰਧ ਵਿੱਚ ਕੁਝ ਵਿਸ਼ੇਸ਼ ਗੱਲਾਂ ਦੀ ਪੜਤਾਲ ਕਰਨੀ ਜ਼ਰੂਰੀ ਹੈ ਤਾਂ ਕਿ ਇਹ ਨਿਸ਼ਚਤ ਕੀਤਾ ਜਾ ਸਕੇ ਕਿ ਕਾਲਜ ਪ੍ਰਸ਼ਾਸਨ ਵੱਲੋਂ ਕੋਈ ਕਮੀ ਸੀ ਜਾਂ ਨਹੀਂ ਅਤੇ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਦੀ ਗੁੰਜਾਇਸ਼ ਨਾ ਬਚੇ। ਉਨ੍ਹਾਂ ਕਿਹਾ ਕਿ ਜੇਕਰ ਕਾਲਜ ਪ੍ਰਸ਼ਾਸਨ ਵਿਚੋਂ ਕਿਸੇ ਵੱਲੋਂ ਲਾਪ੍ਰਵਾਹੀ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਸਖਤ ਐਕਸ਼ਨ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਉੱਚ ਸਿੱਖਿਆ ਵਿਭਾਗ ਵੱਲੋਂ ਲੁਧਿਆਣਾ ਦੇ ਸਰਕਾਰੀ ਕੁੜੀਆਂ ਦੇ ਕਾਲਜ ਦੇ ਪ੍ਰਿੰਸੀਪਲ ਦੀ ਪ੍ਰਧਾਨਗੀ ਵਿੱਚ ਇਹ ਕਮੇਟੀ ਬਣਾਈ ਗਈ ਸੀ ਜਿਸ ਨੇ 27 ਮਾਰਚ ਨੂੰ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਹੋਏ ਕਥਿਤ ਸਮੂਹਿਕ ਜਬਰ ਜਨਾਹ ਦੇ ਮਾਮਲੇ ਦੀ ਪੜਤਾਲ ਕਰਨੀ ਸੀ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਕਈ ਖੁਲਾਸੇ ਕੀਤੇ ਗਏ। ਪੁਲੀਸ ਮੁਤਾਬਕ ਮੁਲਜ਼ਮ ਕਾਲਜ ਨਾਲ ਸਬੰਧਿਤ ਨਹੀਂ ਸਨ। ਇਸ ਦੇ ਬਾਵਜੂਦ ਉਹ ਕਾਲਜ ਵਿੱਚ ਘੁੰਮਦੇ ਰਹਿੰਦੇ ਸਨ ਬਲਕਿ ਕਲਾਸਾਂ ਵਿੱਚ ਵੀ ਬੈਠੇ ਰਹਿੰਦੇ ਸਨ। ਹਾਲਾਂਕਿ ਨਾਭਾ ਕਾਲਜ ਦੇ ਪ੍ਰਿੰਸੀਪਲ ਹਰਤੇਜ ਕੌਰ ਨੇ ਇਨ੍ਹਾਂ ਦੋਸ਼ਾਂ ਤੋਂ ਸਾਫ ਇਨਕਾਰ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×