ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਘਾਪੁਰਾਣਾ ’ਚ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ

07:51 AM Jan 30, 2024 IST

ਮੋਗਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਇੱਕ ਪਿੰਡ ਦੀ ਦਲਿਤ ਜਾਤੀ ਨਾਲ ਸਬੰਧਤ ਨਾਬਾਲਗਾ ਨੇ ਕੁੱਝ ਵਿਅਕਤੀਆਂ ’ਤੇ ਉਸ ਨਾਲ ਸਮੂਹਿਕ ਜਬਰ-ਜਨਾਹ ਕਰਨ ਦਾ ਦੋਸ਼ ਲਾਇਆ ਹੈ। ਪੁਲੀਸ ਨੇ ਇਸ ਸਬੰਧੀ ਹਾਲੇ ਕਿਸੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ। ਥਾਣਾ ਬਾਘਾਪੁਰਾਣਾ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਨੇ ਕਿਹਾ ਕਿ ਮਹਿਲਾ ਥਾਣੇਦਾਰ ਨਾ ਹੋਣ ਕਾਰਨ ਕੇਸ ਦਰਜ ਕਰਨ ਵਿਚ ਦੇਰੀ ਹੋ ਰਹੀ ਹੈ। ਉਨ੍ਹਾਂ ਕਿਸੇ ਸਿਆਸੀ ਦਬਾਅ ਤੋਂ ਇਨਕਾਰ ਕਰਦਿਆਂ ਕਿਹਾ ਕਿ ਪੀੜਤ ਵੱਲੋਂ ਜੋ ਬਿਆਨ ਲਿਖਵਾਇਆ ਜਾਵੇਗਾ ਉਸੇ ਮੁਤਾਬਕ ਕਾਰਵਾਈ ਹੋਵੇਗੀ। ਲੜਕੀ 27 ਜਨਵਰੀ ਨੂੰ ਜਦੋਂ ਕਿਸੇ ਕੰਮ ਜਾ ਰਹੀ ਸੀ ਤਾਂ ਕੁਝ ਵਿਅਕਤੀਆਂ ਨੇ ਉਸ ਨੂੰ ਅਗਵਾ ਕਰ ਕੇ ਜਬਰ-ਜਨਾਹ ਕੀਤਾ। ਬਾਘਾਪੁਰਾਣਾ ਹਲਕੇ ਦੇ ਭਾਜਪਾ ਇੰਚਾਰਜ ਸਾਬਕਾ ਕੌਂਸਲਰ ਗੁਰਮਿੰਦਰਜੀਤ ਸਿੰਘ ਬਬਲੂ ਨੇ ਕਿਹਾ ਿਕ ਜੇ ਪੁਲੀਸ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਦਿੱਤਾ ਤਾਂ ਭਾਜਪਾ ਹੋਰ ਜਥੇਬੰਦੀਆਂ ਨਾਲ ਰਲ ਕੇ ਸੰਘਰਸ਼ ਕਰੇਗੀ।

Advertisement

Advertisement