ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਤਰੇ ਦੇ ਨਿਸ਼ਾਨ ਨੇੜੇ ਵਹਿ ਰਹੀ ਹੈ ਗੰਗਾ

07:53 AM Sep 15, 2024 IST

ਹਰਿਦੁਆਰ, 14 ਸਤੰਬਰ
ਉੱਤਰਾਖੰਡ ਦੇ ਪਹਾੜੀ ਇਲਾਕਿਆਂ ’ਚ ਲਗਾਤਾਰ ਪੈ ਰਹੇ ਮੀਂਹ ਕਾਰਨ ਗੰਗਾ ਨਦੀ ਖਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਹੀ ਹੈ। ਸ਼ਹਿਰ ਦੇ ਭੀਮਗੋੜਾ ਬੈਰਾਜ ’ਚ ਗੰਗਾ ਦੇ ਪਾਣੀ ਦਾ ਪੱਧਰ 293.15 ਸੈਂਟੀਮੀਟਰ ਦੇ ਨਿਸ਼ਾਨ ਤੱਕ ਪਹੁੰਚ ਗਿਆ ਹੈ, ਜਦਕਿ ਖਤਰੇ ਦਾ ਨਿਸ਼ਾਨ 294 ਸੈਂਟੀਮੀਟਰ ਹੈ। ਇਸ ਸਮੇਂ ਗੰਗਾ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਸਿਰਫ਼ 85 ਸੈਂਟੀਮੀਟਰ ਹੀ ਹੇਠਾਂ ਹੈ। ਇਸ ਨੂੰ ਦੇਖਦਿਆਂ ਅਥਾਰਿਟੀਆਂ ਨੇ ਨੇੜਲੇ ਇਲਾਕਿਆਂ ’ਚ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ। ਸਿੰਜਾਈ ਵਿਭਾਗ ਦੇ ਅਧਿਕਾਰੀ ਰਾਤ ਤੋਂ ਹੀ ਬੈਰਾਜ ’ਤੇ ਤਾਇਨਾਤ ਹਨ। ਮੈਦਾਨੀ ਇਲਾਕਿਆਂ ’ਚ ਖੁਰਾਕ ਕੈਂਪ ਵੀ ਸਥਾਪਤ ਕਰ ਦਿੱਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਮੁਲਾਜ਼ਮਾਂ ਨੂੰ ਡਿਊਟੀਆਂ ਸੌਂਪ ਦਿੱਤੀਆਂ ਗਈਆਂ ਹਨ ਤੇ ਉਨ੍ਹਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। -ਏਐੱਨਆਈ

Advertisement

Advertisement