ਗੈਂਗਸਟਰ ਅਰਸ਼ ਡੱਲਾ ਨੇ ਕਾਂਗਰਸੀ ਆਗੂ ਤੋਂ 50 ਲੱਖ ਦੀ ਫ਼ਿਰੌਤੀ ਮੰਗੀ
07:08 AM Sep 27, 2024 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 26 ਸਤੰਬਰ
ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਮੈਂਬਰ ਅਤੇ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਤੋਂ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਵਾਸੀ ਮੋਗਾ ਨੇ 50 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਹੈ| ਤਰਨ ਤਾਰਨ ਦੀ ਬਾਠ ਐਵੇਨਿਊ ਵਿੱਚ ਰਹਿੰਦੇ ਰਾਜਬੀਰ ਸਿੰਘ ਭੁੱਲਰ ਨੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ’ਚ ਕਿਹਾ ਕਿ ਅਰਸ਼ ਡੱਲਾ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ 21 ਸਤੰਬਰ ਨੂੰ ਵ੍ਹੱਟਸਐਪ ਕਾਲ ਕਰਕੇ 50 ਲੱਖ ਰੁਪਏ ਦੀ ਫ਼ਿਰੌਤੀ ਮੰਗੀ ਤੇ ਇਨਕਾਰ ਕਰਨ ’ਤੇ ਉਸ ਨੂੰ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਥਾਣਾ ਸਿਟੀ ਦੇ ਏਐੱਸਆਈ ਗੁਰਭੇਜ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਬੀਐੱਨਐੱਸ ਦੀ ਦਫ਼ਾ 308 (4) ਅਧੀਨ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪਹਿਲਾਂ ਜ਼ਿਲ੍ਹੇ ’ਚ ਕਥਿਤ ਤੌਰ ’ਤੇ ਜ਼ਿਆਦਾਤਰ ਫ਼ਿਰੌਤੀ ਲਖਬੀਰ ਸਿੰਘ ਲੰਡਾ ਤੇ ਉਸ ਦੇ ਸਾਥੀਆਂ ਵਲੋਂ ਹੀ ਮੰਗੀ ਜਾਂਦੀ ਰਹੀ ਹੈ।
Advertisement
Advertisement
Advertisement