ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਖ਼ਤ ਸੁਰੱਖਿਆ ਹੇਠ ਗੈਂਗਸਟਰ ਬਿਸ਼ਨੋਈ ਦਾ ਭਰਾ ਅਦਾਲਤ ਵਿੱਚ ਪੇਸ਼

08:23 AM Jul 25, 2020 IST

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ

Advertisement

ਦਸ ਲੱਖ ਰੁਪਏ ਫਿਰੌਤੀ ਮੰਗਣ ਦੇ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਇਥੋਂ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਮੌਕੇ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਵਰਣਨਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਪੁਲੀਸ ਵਲੋਂ 4 ਜੁਲਾਈ ਨੂੰ ਇਕ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਵਾਸੀ ਇਕ ਵਿਅਕਤੀ ਤੋਂ 10 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ ਸੀ। ਪੁਲੀਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਵਿਚ ਹੀ ਪੁਲੀਸ ਨੇ ਅਨਮੋਲ ਬਿਸ਼ਨੋਈ ਨੂੰ ਜੋਧਪੁਰ ਜੇਲ੍ਹ ਤੋਂ ਸ੍ਰੀ ਮੁਕਤਸਰ ਸਾਹਿਬ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਸੀ। ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਅਨਮੋਲ ਬਿਸ਼ਨੋਈ ਨੂੰ ਸੀ.ਜੀ.ਐੱਮ ਅਤੁਲ ਕੰਬੋਜ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿਥੇ ਅਦਾਲਤ ਨੇ ਅਨਮੋਲ ਬਿਸ਼ਨੋਈ ਨੂੰ 28 ਜੁਲਾਈ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ । ਥਾਣਾ ਸਿਟੀ ਐੱਸ.ਐੱਚ.ਓ. ਮੋਹਨ ਲਾਲ ਨੇ ਦੱਸਿਆ ਕਿ ਰਿਮਾਂਡ ਦੌਰਾਨ ਪੁੱਛਗਿੱਛ ਵਿਚ ਅਹਿਮ ਖੁਲਾਸੇ ਹੋ ਸਕਦੇ ਹਨ।

Advertisement
Advertisement
Tags :
ਅਦਾਲਤਸਖ਼ਤਸੁਰੱਖਿਆਗੈਂਗਸਟਰਪੇਸ਼ਬਿਸ਼ਨੋਈਵਿੱਚ