ਜਲੰਧਰ ਵਿੱਚ ਮੁਕਾਬਲੇ ਮਗਰੋਂ ਗੈਂਗਸਟਰ ਚਿੰਟੂ ਸਣੇ ਚਾਰ ਗ੍ਰਿਫ਼ਤਾਰ
07:45 AM Mar 30, 2024 IST
Advertisement
ਜਲੰਧਰ (ਪੱਤਰ ਪ੍ਰੇਰਕ): ਇੱਥੋਂ ਦੇ ਆਬਾਦਪੁਰਾ ਵਿੱਚ ਬੀਤੀ ਦੇਰ ਰਾਤ ਸੀਆਈਏ ਸਟਾਫ਼ ਦੀ ਟੀਮ ਦਾ ਗੈਂਗਸਟਰ ਚਿੰਟੂ ਅਤੇ ਸਾਥੀਆਂ ਨਾਲ ਮੁਕਾਬਲਾ ਹੋਇਆ। ਇਸ ਮੌਕੇ ਦੋਵਾਂ ਪਾਸਿਆਂ ਤੋਂ 12 ਗੋਲੀਆਂ ਚੱਲੀਆਂ। ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਜਿਸ ’ਚ ਗੈਂਗਸਟਰ ਪੁਲੀਸ ’ਤੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ। ਪੁਲੀਸ ਨੇ ਚਾਰ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਨ੍ਹਾਂ ਕੋਲੋਂ ਅਤਿ ਆਧੁਨਿਕ ਹਥਿਆਰ ਵੀ ਬਰਾਮਦ ਹੋਏ ਹਨ। ਗੈਂਗਸਟਰ ਚਿੰਟੂ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ।
Advertisement
Advertisement
Advertisement