For the best experience, open
https://m.punjabitribuneonline.com
on your mobile browser.
Advertisement

ਗੈਂਗਸਟਰ ਲਖਬੀਰ ਲੰਡਾ ਨੇ ਸਰਪੰਚ ਤੋਂ ਫਿਰੌਤੀ ਮੰਗੀ

07:13 AM Jun 29, 2024 IST
ਗੈਂਗਸਟਰ ਲਖਬੀਰ ਲੰਡਾ ਨੇ ਸਰਪੰਚ ਤੋਂ ਫਿਰੌਤੀ ਮੰਗੀ
Advertisement

ਤਰਨ ਤਾਰਨ: ਗੈਂਗਸਟਰ ਲਖਬੀਰ ਸਿੰਘ ਲੰਡਾ ਵਾਸੀ ਹਰੀਕੇ ਨੇ ਇਲਾਕੇ ਦੇ ਪਿੰਡ ਖਡੂਰ ਸਾਹਿਬ ਦੇ ਸਰਪੰਚ ਪ੍ਰਿਤਪਾਲ ਸਿੰਘ ਨੂੰ ਬੀਤੇ ਕੱਲ੍ਹ ਵਟਸਐਪ ’ਤੇ ਕਾਲ ਕਰ ਕੇ 30 ਲੱਖ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਹੈ| ਸਰਪੰਚ ਵਲੋਂ ਇਸ ਸਬੰਧੀ ਗੋਇੰਦਵਾਲ ਸਾਹਿਬ ਪੁਲੀਸ ਨੂੰ ਕੀਤੀ ਸ਼ਿਕਾਇਤ ਵਿੱਚ ਦੱਸਿਆ ਕਿ ਕਾਲ ਦੌਰਾਨ ਲੰਡਾ ਨੇ ਉਸ ਨੂੰ ਧਮਕੀ ਦਿੱਤੀ ਕਿ ਉਸ ਨੂੰ ਉਸ ਦੀ ਪਤਨੀ ਅਤੇ ਲੜਕੇ ਦੀਆਂ ਗਤਿਵਿਧੀਆਂ ਦੀ ਜਾਣਕਾਰੀ ਹੈ| ਪੁਲੀਸ ਅਧਿਕਾਰੀ ਏਐੱਸਆਈ ਜਸਬੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ| -ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement
Advertisement
×