ਗੈਂਗਸਟਰ ਲੰਡਾ ਨੇ 50 ਲੱਖ ਰੁਪਏ ਦੀ ਫ਼ਿਰੌਤੀ ਮੰਗੀ
07:52 AM Dec 24, 2024 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 23 ਦਸੰਬਰ
ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਪਿੰਡ ਰੂੜੀਵਾਲਾ ਦੇ ਇਕ ਵਿਅਕਤੀ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ। ਇਸ ਲਈ ਗੈਂਗਸਟਰ ਨੇ ਕਈ ਵਾਰ ਉਸ ਦੇ ਮੋਬਾਈਲ ਫੋਨ ’ਤੇ ਵਟਸਐਪ ਰਾਹੀਂ ਕਾਲ ਕੀਤੀ ਹੈ। ਪੀੜਤ ਵੀਰ ਸਿੰਘ ਨੇ ਚੋਹਲਾ ਸਾਹਿਬ ਪੁਲੀਸ ਕੋਲ ਕੀਤੀ ਸ਼ਿਕਾਇਤ ਵਿੱਚ ਕਿਹਾ ਕਿ ਉਸ ਤੋਂ ਪਹਿਲਾਂ 18 ਦਸੰਬਰ ਨੂੰ ਵਟਸਐਪ ਕਾਲ ਕਰ ਕੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ। ਇਸ ਤੋਂ ਬਾਅਦ 19 ਦਸੰਬਰ ਨੂੰ ਕਾਲ ਕਰ ਕੇ ਫ਼ਿਰੌਤੀ ਨਾ ਦੇਣ ’ਤੇ ਉਸ ਦੇ ਪਰਿਵਾਰ ਦੇ ਕਿਸੇ ਜੀਅ ਨੂੰ ਗੋਲੀਆਂ ਮਾਰਨ ਦੀ ਧਮਕੀ ਦਿੱਤੀ ਗਈ। ਵੀਰ ਸਿੰਘ ਤੇ ਉਸ ਦੀ ਪਤਨੀ ਸਿਹਤ ਸਿਹਤ ਵਿਭਾਗ ਤੋਂ ਸੇਵਾਮੁਕਤ ਹੋਏ ਹਨ। ਉਨ੍ਹਾਂ ਦਾ ਇੱਕ ਪੁੱਤਰ ਵਿਦੇਸ਼ ਵਿੱਚ ਅਤੇ ਦੂਜਾ ਸਿਹਤ ਵਿਭਾਗ ਵਿੱਚ ਨੌਕਰੀ ਕਰਦਾ ਹੈ। ਸਬ-ਇੰਸਪੈਕਟਰ ਜੱਸਾ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਲੰਡਾ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ|
Advertisement
Advertisement
Advertisement