ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਂਗਸਟਰ ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝੀ

08:02 AM Oct 15, 2024 IST

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 14 ਅਕਤੂਬਰ
ਪੰਜਾਬ ਪੁਲੀਸ ਦੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਅਤੇ ਮੁਹਾਲੀ ਪੁਲੀਸ ਨੇ ਰਾਜਸਥਾਨ ਆਧਾਰਿਤ ਗੈਂਗਸਟਰ ਸੁਭਾਸ਼ ਉਰਫ਼ ਸੋਹੂ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਅੱਠ ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਅਣਪਛਾਤੇ ਵਿਅਕਤੀਆਂ ਨੇ ਸੁਭਾਸ਼ ਸੋਹੂ ਦੇ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਸੀ। ਕਾਤਲਾਂ ਨੂੰ ਟਰੇਸ ਕਰਕੇ ਪੰਜਾਬ ਪੁਲੀਸ ਨੇ ਰਾਜਸਥਾਨ ਨੂੰ ਇਤਲਾਹ ਭੇਜ ਦਿੱਤੀ ਹੈ। ਮੁਲਜ਼ਮਾਂ ਨੇ ਪੁਰਾਣੀ ਰੰਜ਼ਿਸ਼ ਤਹਿਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਪਿਛਲੇ ਦਿਨੀਂ ਏਜੀਟੀਐੱਫ ਅਤੇ ਮੁਹਾਲੀ ਪੁਲੀਸ ਨੇ ਪਿਛਲੇ ਦਿਨੀਂ ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਸਾਂਝੇ ਅਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਹੈਂਡਲਰ ਪਵਿੱਤਰ ਯੂਐੱਸਏ ਅਤੇ ਮਨਜਿੰਦਰ ਫਰਾਂਸ ਦੇ ਗਰੋਹ ਦਾ ਪਰਦਾਫਾਸ਼ ਕਰਦਿਆਂ ਗੈਂਗ ਦੇ ਮੁੱਖ ਸਰਗਨਾ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ ਤਿੰਨ ਹੋਰ ਮੁਲਜ਼ਮਾਂ, ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦੇ ਸਨ, ਮੁਹੰਮਦ ਆਸਿਫ਼, ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਖ਼ਿਲਾਫ਼ ਇਰਾਦਾ-ਏ-ਕਤਲ, ਡਕੈਤੀ, ਸਨੈਚਿੰਗ, ਐੱਨਡੀਪੀਐੱਸ ਅਤੇ ਅਸਲਾ ਐਕਟ ਵਰਗੇ ਘਿਣਾਉਣੇ ਅਪਰਾਧਾਂ ਨਾਲ ਸਬੰਧਿਤ 21 ਕੇਸ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਪੁੱਛ ਪੜਤਾਲ ’ਚ ਰਾਜਸਥਾਨ ਆਧਾਰਿਤ ਤਿੰਨ ਮੁਲਜ਼ਮਾਂ ਨੇ ਮੰਨਿਆ ਕਿ ਬੀਤੀ 8 ਅਕਤੂਬਰ ਨੂੰ ਉਨ੍ਹਾਂ ਨੇ ਹੀ ਵਿਰੋਧੀ ਗਰੁੱਪ ਦੇ ਗੈਂਗਸਟਰ ਸੁਭਾਸ਼ ਸੋਹੂ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮ ਪੁਲੀਸ ਰਿਮਾਂਡ ’ਤੇ ਹਨ, ਜਿਨ੍ਹਾਂ ਕੋਲੋਂ ਸਖ਼ਤੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਫਰਵਰੀ 2024 ਵਿੱਚ ਆਪਣੇ ਸਾਥੀ ਅਨਿਲ ਲੇਗਾ ਦੀ ਹੱਤਿਆ ਦਾ ਬਦਲਾ ਲੈਣ ਲਈ ਕਤਲ ਦੀ ਯੋਜਨਾ ਬਣਾਉਣ ਸਬੰਧੀ ਖ਼ੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਨੇ ਇਸ ਅਪਰਾਧ ਨੂੰ ਅੰਜਾਮ ਦੇਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ।

Advertisement

ਰਾਜਸਥਾਨ ਪੁਲੀਸ ਨਾਲ ਕੀਤਾ ਜਾ ਰਿਹੈ ਤਾਲਮੇਲ: ਐੱਸਐੱਸਪੀ

ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਮੁਲਜ਼ਮ ਮੁਹੰਮਦ ਆਸਿਫ਼, ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਨੇ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਨਵਜੋਤ ਸਿੰਘ ਜੋਤਾ ਨਾਲ ਅਪਰਾਧ ਵਿੱਚ ਵਰਤੇ ਗਏ ਹਥਿਆਰਾਂ ਦੇ ਬਦਲੇ ਇੱਕ ਲੱਖ ਰੁਪਏ ਜਾਂ ਪੰਜਾਬ ਵਿੱਚ ਉਨ੍ਹਾਂ ਲਈ ਸੁਰੱਖਿਅਤ ਛੁਪਣਗਾਹ ਪ੍ਰਦਾਨ ਕਰਨ ਸਬੰਧੀ ਸੌਦਾ ਕੀਤਾ ਸੀ। ਪੁਲੀਸ ਅਨੁਸਾਰ ਮੁਲਜ਼ਮਾਂ ਨੇ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਖ਼ਰੀਦੇ ਸਨ। ਉਨ੍ਹਾਂ ਦੱਸਿਆ ਕਿ ਸੁਭਾਸ਼ ਸੋਹੂ ਦੇ ਕਤਲ ਨੂੰ ਅੰਜਾਮ ਦੇਣ ਵਿੱਚ ਕੁਝ ਹੋਰ ਵਿਅਕਤੀਆਂ ਦੀ ਸ਼ੱਕੀ ਭੂਮਿਕਾ ਸਾਹਮਣੇ ਆ ਰਹੀ ਹੈ ਅਤੇ ਇਸ ਕੇਸ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰਾਜਸਥਾਨ ਪੁਲੀਸ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਡੇਰਾਬੱਸੀ ਥਾਣੇ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Advertisement
Advertisement