For the best experience, open
https://m.punjabitribuneonline.com
on your mobile browser.
Advertisement

ਗੈਂਗਸਟਰਾਂ ਨੇ ਦੋ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗੀਆਂ

07:25 AM Jul 05, 2024 IST
ਗੈਂਗਸਟਰਾਂ ਨੇ ਦੋ ਕਾਰੋਬਾਰੀਆਂ ਤੋਂ ਫਿਰੌਤੀਆਂ ਮੰਗੀਆਂ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 4 ਜੁਲਾਈ
ਇਲਾਕੇ ਦੇ ਕਾਰੋਬਾਰੀਆਂ ਤੋਂ ਗੈਂਗਸਟਰਾਂ ਵੱਲੋਂ ਲਗਾਤਾਰ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਚੋਹਲਾ ਸਾਹਿਬ ਇਲਾਕੇ ਦੇ ਪਿੰਡ ਰਾਣੀਵਲਾਹ ਵਾਸੀ ਸੁਖਚੈਨ ਸਿੰਘ ਅਤੇ ਉਸ ਦੇ ਤਾਏ ਦੇ ਲੜਕੇ ਹਰਪਾਲ ਸਿੰਘ ਨੂੰ ਕਈ ਦਿਨਾਂ ਤੋਂ ਗੈਂਗਸਟਰ ਲਖਬੀਰ ਸਿੰਘ ਲੰਡਾ ਵਲੋਂ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ| ਨਾ ਦੇਣ ’ਤੇ ਉਹ ਜਾਨ ਤੋਂ ਮਾਰ ਦੇਣ ਦੀਆਂ ਧਮਕੀਆਂ ਦਿੰਦੇ ਹਨ| ਇਸ ਸਬੰਧੀ ਚੋਹਲਾ ਸਾਹਿਬ ਪੁਲੀਸ ਨੇ ਕੇਸ ਦਰਜ ਕੀਤਾ ਹੈ| ਇਸ ਦੇ ਨਾਲ ਹੀ ਸਰਹੱਦੀ ਖੇਤਰ ਦੇ ਪਿੰਡ ਦੁੱਬਲੀ ਦੇ ਵਾਸੀ ਕੇਸ਼ਵ ਕੁਮਾਰ ਨੂੰ ਲਖਬੀਰ ਸਿੰਘ ਲੰਡਾ ਅਤੇ ਉਸ ਦੇ ਸਾਥੀ ਸਤਨਾਮ ਸਿੰਘ ਸੱਤਾ ਵਲੋਂ 20 ਲੱਖ ਰੁਪਏ ਦੀ ਫ਼ਿਰੌਤੀ ਦੇਣ ਲਈ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ| ਮੁਲਜ਼ਮਾਂ ਖਿਲਾਫ਼ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement
Author Image

joginder kumar

View all posts

Advertisement