ਮਜੀਠਾ ਪੁਲੀਸ ਥਾਣੇ ਵਿੱਚ ਧਮਾਕੇ ਦੀ ਜ਼ਿੰਮੇਵਾਰੀ ਗੈਂਗਸਟਰਾਂ ਨੇ ਲਈ
05:40 AM Dec 06, 2024 IST
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ):
Advertisement
ਮਜੀਠਾ ਪੁਲੀਸ ਥਾਣੇ ਵਿੱਚ ਲੰਘੀ ਰਾਤ ਹੋਏ ਧਮਾਕੇ ਦੇ ਮਾਮਲੇ ਵਿੱਚ ਅਮਰੀਕਾ ਆਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪੱਛੀਆਂ ਅਤੇ ਉਸ ਦੇ ਦੋ ਹੋਰ ਸਾਥੀਆਂ ਗੋਪੀ ਨਵਾਂਸ਼ਹਿਰ ਤੇ ਜੀਵਨ ਫੌਜੀ ਨੇ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਇਹ ਦਾਅਵਾ ਸੋਸ਼ਲ ਮੀਡੀਆ ’ਤੇ ਪਾਈ ਇੱਕ ਪੋਸਟ ਵਿੱਚ ਕੀਤਾ ਹੈ। ਦੂਜੇ ਪਾਸੇ ਪੁਲੀਸ ਨੇ ਗੈਂਗਸਟਰਾਂ ਦੇ ਦਾਅਵਿਆਂ ਨੂੰ ਮੁੱਢੋਂ ਰੱਦ ਕਰਦਿਆਂ ਮਜੀਠਾ ਥਾਣੇ ਵਿੱਚ ਅਜਿਹਾ ਕੋਈ ਵੀ ਧਮਾਕਾ ਹੋਣ ਤੋਂ ਇਨਕਾਰ ਕੀਤਾ ਹੈ। ਐੱਸਐੱਸਪੀ ਚਰਨਜੀਤ ਸਿੰਘ ਨੇ ਕਿਹਾ ਕਿ ਅਜਿਹਾ ਕੋਈ ਧਮਾਕਾ ਨਹੀਂ ਹੋਇਆ ਹੈ, ਸਗੋਂ ਇਹ ਆਵਾਜ਼ ਟਾਇਰ ਫਟਣ ਕਾਰਨ ਆਈ ਸੀ।
Advertisement
Advertisement