For the best experience, open
https://m.punjabitribuneonline.com
on your mobile browser.
Advertisement

ਸੰਗਰੂਰ ਵਿੱਚ ਕੂੜਾਦਾਨ ਲਾਉਣ ਦੀ ਮੁਹਿੰਮ ਸ਼ੁਰੂ

07:27 AM Aug 15, 2024 IST
ਸੰਗਰੂਰ ਵਿੱਚ ਕੂੜਾਦਾਨ ਲਾਉਣ ਦੀ ਮੁਹਿੰਮ ਸ਼ੁਰੂ
ਕੂੜਾਦਾਨ ਲਾਉਣ ਦੀ ਮੁਹਿੰਮ ਸ਼ੁਰੂ ਕਰਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਸ਼ਹਿਰ ਦੀ ਦਿੱਖ ਵਧੇਰੇ ਖ਼ੂਬਸੂਰਤ ਬਣਾਉਣ ਲਈ ਨਗਰ ਕੌਂਸਲ ਵੱਲੋਂ ਆਰੰਭੀ ਸਾਫ਼ ਸਫ਼ਾਈ ਮੁਹਿੰਮ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਲੋਕ ਹਿੱਤ ਇੱਕ ਨਵੇਂ ਉਪਰਾਲੇ ਦਾ ਆਗਾਜ਼ ਕੀਤਾ ਹੈ ਜਿਸ ਤਹਿਤ ਕੂੜਾ ਪ੍ਰਬੰਧਨ ਵਿੱਚ ਲੋਕਾਂ ਨੂੰ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਰੈਸਟ ਹਾਊਸ ਸੰਗਰੂਰ ਦੇ ਪਿਛਲੇ ਪਾਸੇ ਸਥਿਤ ਕਲੋਨੀ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਉਨ੍ਹਾਂ ਦੱਸਿਆ ਕਿ ਰੋਜ਼ਾਨਾ ਡੋਰ-ਟੂ-ਡੋਰ 100 ਫੀਸਦੀ ਕੂੜਾ ਇਕੱਤਰ ਕਰਕੇ ਅਤੇ ਸ਼ਹਿਰ ਵਾਸੀਆਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਉਦੇਸ਼ ਲਈ ਅੱਜ ਤੋਂ ਸੰਗਰੂਰ ਸ਼ਹਿਰ ਦੇ ਵਾਰਡਾਂ ਵਿੱਚ 300 ਕੂੜਾਦਾਨ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੁੱਕਾ ਕੂੜਾ ਪਾਉਣ ਲਈ ਨੀਲੇ ਰੰਗ ਦੇ 150 ਕੂੜਾਦਾਨ ਅਤੇ ਗਿੱਲਾ ਕੂੜਾ ਪਾਉਣ ਲਈ ਹਰੇ ਰੰਗ ਦੇ 150 ਕੂੜਾਦਾਨ ਲਗਾਏ ਜਾ ਰਹੇ ਹਨ। ਵਿਧਾਇਕ ਨੇ ਦੱਸਿਆ ਕਿ ਸ਼ਹਿਰ ਨੂੰ ਗੰਦਗੀ ਮੁਕਤ ਬਣਾਉਣ ਲਈ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਸਾਫ-ਸਫਾਈ ਦੀ ਪ੍ਰਕਿਰਿਆ ਜਾਰੀ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ, ਕਾਰਜਸਾਧਕ ਅਫਸਰ ਮੋਹਿਤ ਸ਼ਰਮਾ ਸਮੇਤ ਹੋਰ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ।

Advertisement
Advertisement
Author Image

Advertisement
×