ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾੜਾ ਸਾਹਿਬ ਨੇੜਲੀ ਨਹਿਰ ਵਿੱਚ ਸੁੱਟਿਆ ਜਾ ਰਿਹੈ ਕੂੜਾ

11:28 AM Jul 21, 2024 IST
ਰਾੜਾ ਸਾਹਿਬ ’ਚ ਨਹਿਰ ਕਿਨਾਰੇ ਸੁੱਟਿਆ ਹੋਇਆ ਕੂੜਾ।

ਦੇਵਿੰਦਰ ਸਿੰਘ ਜੱਗੀ
ਪਾਇਲ, 20 ਜੁਲਾਈ
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿੱਥੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਹੀ ਸਮਾਜ ਵਿੱਚ ਰਹਿੰਦੇ ਕੁਝ ਅਜਿਹੇ ਵੀ ਲੋਕ ਹਨ, ਜਿਹੜੇ ਕੁਦਰਤੀ ਸਰੋਤਾਂ ਨੂੰ ਨਸ਼ਟ ਕਰਨ ਲਈ ਤੁਲੇ ਹੋਏ ਹਨ। ਇਸ ਦੀ ਮਿਸਾਲ ਰਾੜਾ ਸਾਹਿਬ ਦੇ ਲਾਗਿਓਂ ਲੰਘਦੀ ਬਠਿੰਡਾ ਬਰਾਂਚ ਨਹਿਰ ਤੋਂ ਮਿਲਦੀ ਹੈ, ਜਿਸ ਦੇ ਕਿਨਾਰੇ ਸੜਿਆ ਹੋਇਆ ਬੁਦਬੂਦਾਰ ਫ਼ਲ-ਸਬਜ਼ੀਆਂ, ਹੋਟਲ-ਢਾਬੇ ਅਤੇ ਦੁਕਾਨਦਾਰਾਂ ਵਲੋਂ ਸ਼ਰੇਆਮ ਸੁੱਟਿਆ ਕੂੜਾ ਕਰਕਟ ਸੁੱਟਿਆ ਜਾ ਰਿਹਾ ਹੈ। ਭਾਵੇਂ ਇਹ ਕੂੜਾ ਸੁੱਟਣ ਵਾਲਿਆਂ ਨੂੰ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਪੱਤਰਕਾਰਾਂ ਵੱਲੋਂ ਵੀ ਪਾਣੀ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਜਾਗਰੂਕ ਕੀਤਾ ਗਿਆ ਫ਼ਿਰ ਵੀ ਕਹਾਵਤ ਹੈ ਕਿ ਸਿਆਣੇ ਦਾ ਕਿਹਾ ਸਿਰ ਮੱਥੇ, ਪਰਨਾਲਾ ਉੱਥੇ ਦਾ ਉੱਥੇ। ਇਸ ਨਹਿਰ ਵਿੱਚ ਸੁੱਟੇ ਜਾ ਰਹੇ ਕੂੜੇ ਤੋਂ ਕਸਬੇ ਦੇ ਲੋਕ, ਆਮ ਰਾਹਗੀਰਾਂ ਤੋਂ ਇਲਾਵਾ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਰਹੀਆਂ ਸੰਗਤਾਂ ਇਸ ਗੰਦਗੀ ਤੋਂ ਪ੍ਰੇਸ਼ਾਨ ਹਨ। ਇਲਾਕੇ ਦੇ ਸਮਾਜ ਸੇਵੀ ਅਤੇ ਰਾੜਾ ਸਾਹਿਬ ਆਉਣ ਵਾਲੀਆਂ ਸੰਗਤਾਂ ਦੀ ਮੰਗ ਹੈ ਕਿ ਕੁਦਰਤੀ ਸਰੋਤ ਨੂੰ ਗੰਧਲਾ ਕਰਨ ਵਾਲੇ ਲੋਕਾਂ ਨੂੰ ਕੂੜਾ ਸੁੱਟਣ ਤੋਂ ਰੋਕਿਆ ਜਾਵੇ ਅਤੇ ਗੰਦਗੀ ਸੁੱਟਣ ਵਾਲੇ ਲੋਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Advertisement

ਤੀਜੀ ਵਾਰ ਭੇਜੇ ਜਾਣਗੇ ਨੋਟਿਸ: ਐੱਸਡੀਓ

ਨਹਿਰੀ ਵਿਭਾਗ ਦੇ ਐੱਸਡੀਓ ਦਿਵਾਨਸ਼ੂ ਸ਼ਰਮਾ ਨੇ ਕਿਹਾ ਕਿ ਵਿਭਾਗ ਵੱਲੋਂ ਪਹਿਲਾਂ ਵੀ ਲੋਕਾਂ ਨੂੰ ਕੂੜਾ ਸੁੱਟਣ ਤੋਂ ਵਰਜਿਆ ਗਿਆ ਹੈ, ਦੋ ਵਾਰ ਲਿਖ਼ਤੀ ਨੋਟਿਸ ਵੀ ਦਿੱਤੇ ਗਏ ਹਨ ਪਰ ਹੁਣ ਨੋਟਿਸ ਤੀਸਰੀ ਵਾਰ ਦਿੱਤੇ ਜਾਣਗੇ, ਜੇ ਫਿਰ ਵੀ ਨਾ ਰੁਕੇ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ‘ਕੂੜਾ ਨਾ ਸੁੱਟੋ’ ਦਾ ਬੋਰਡ ਵੀ ਜ਼ਰੂਰ ਲਾਇਆ ਜਾਵੇਗਾ।

Advertisement
Advertisement
Advertisement