ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੂੜਾ ਪ੍ਰਬੰਧਨ: ਡਿਪਟੀ ਮੇਅਰ ਦੀ ਅਗਵਾਈ ਹੇਠ ਅਫ਼ਸਰਸ਼ਾਹੀ ਦਾ ਪੁਤਲਾ ਸਾੜਿਆ

08:44 AM Jun 27, 2024 IST
ਮੁਹਾਲੀ ਪ੍ਰਸ਼ਾਸਨ ਤੇ ਅਫ਼ਸਰਸ਼ਾਹੀ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕਰਦੇ ਹੋਏ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੇ ਹੋਰ। -ਫੋਟੋ: ਵਿੱਕੀ ਘਾਰੂ

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 26 ਜੂਨ
ਮੁਹਾਲੀ ਵਿੱਚ ਸਫ਼ਾਈ ਵਿਵਸਥਾ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਕੂੜਾ ਪ੍ਰਬੰਧਨ ਨੂੰ ਲੈ ਕੇ ਲੋਕ ਸੜਕਾਂ ’ਤੇ ਉਤਰ ਆਏ ਹਨ। ਅੱਜ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸਥਾਨਕ ਫੇਜ਼-3 ਤੇ ਫੇਜ਼-5 ਦੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਤੇ ਅਫ਼ਸਰਸ਼ਾਹੀ ਦਾ ਪੁਤਲਾ ਸਾੜ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਹਿਰ ਵਾਸੀਆਂ, ਇਨਸਾਫ਼ਪਸੰਦ ਲੋਕਾਂ ਅਤੇ ਵੱਖ-ਵੱਖ ਸਿਆਸੀ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।
ਇਸ ਦੌਰਾਨ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਹੁਣ ਵੀ ਗੂੜ੍ਹੀ ਨੀਂਦ ਤੋਂ ਨਾ ਜਾਗਿਆ ਤਾਂ ਉਹ ਭੁੱਖ ਹੜਤਾਲ ਸ਼ੁਰੂ ਕਰਨਗੇ। ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਕਿਹਾ ਕਿ ਉਹ ਸ਼ਹਿਰ ਦੇ ਭਲੇ ਲਈ ਇੱਕ ਮੰਚ ’ਤੇ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਬਿਨਾਂ ਪਿੱਟਿਆਂ ਕੋਈ ਅਧਿਕਾਰੀ ਗੱਲ ਨਹੀਂ ਸੁਣਦਾ। ਇਸ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਸ਼ਹਿਰ ਵਿੱਚ ਕੂੜਾ ਪ੍ਰਬੰਧਨ ਮਾਮਲੇ ਵਿੱਚ ਅਫ਼ਸਰਸ਼ਾਹੀ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਡੰਪਿੰਗ ਗਰਾਊਂਡ ਵਿੱਚ ਸੁੱਟਣ ’ਤੇ ਪਾਬੰਦੀ ਲਗਾਉਣ ਨਾਲ ਪ੍ਰਮੁੱਖ ਸੜਕਾਂ ਕਿਨਾਰੇ ਕੂੜੇ ਦੇ ਢੇਰ ਲੱਗ ਗਏ ਹਨ ਜਦੋਂਕਿ ਕਾਫ਼ੀ ਥਾਵਾਂ ’ਤੇ ਕੂੜੇ ਨਾਲ ਭਰੀਆਂ ਟਰਾਲੀਆਂ ਖੜ੍ਹੀਆਂ ਹਨ ਅਤੇ ਸਾਰੇ ਆਰਐੱਮਸੀ ਸੈਂਟਰਾਂ ਦੇ ਬਾਹਰ ਤੱਕ ਕੂੜਾ ਖਿੱਲਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਹੱਲ ਲਈ ਉਹ ਮੁੱਖ ਮੰਤਰੀ ਸਮੇਤ ਡਿਪਟੀ ਕਮਿਸ਼ਨਰ ਅਤੇ ਗਮਾਡਾ ਦੇ ਅਧਿਕਾਰੀਆਂ ਨੂੰ ਵੀ ਪੱਤਰ ਲਿਖ ਚੁੱਕੇ ਪਰ ਜਦੋਂ ਕੋਈ ਕਾਰਵਾਈ ਨਾ ਹੋਈ ਤਾਂ ਉਨ੍ਹਾਂ ਨੂੰ ਮਜਬੂਰ ਹੋ ਕੇ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਇਸ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਭੁੱਖ ਹੜਤਾਲ ਸ਼ੁਰੂ ਕਰਨਗੇ ਅਤੇ ਲੋੜ ਪੈਣ ’ਤੇ ਅਦਾਲਤ ਦਾ ਬੂਹਾ ਖੜਕਾਇਆ ਜਾਵੇਗਾ। ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਕਿਹਾ ਕਿ ਜਦੋਂ ਸਾਰੇ ਰਾਹ ਬੰਦ ਹੋ ਜਾਣ ਤਾਂ ਫਿਰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਹੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਨੂੰ ਕੁੰਭਕਰਨੀ ਨੀਂਦ ਤਿਆਗ ਕੇ ਇਸ ਮਸਲੇ ਦਾ ਫੌਰੀ ਹੱਲ ਕਰਨਾ ਚਾਹੀਦਾ ਹੈ। ਕੌਂਸਲਰ ਪ੍ਰਮੋਦ ਮਿੱਤਰਾ ਨੇ ਕਿਹਾ ਕਿ ਅਧਿਕਾਰੀਆਂ ਨੇ ਸ਼ਹਿਰ ਦਾ ਬੇੜਾ ਗਰਕ ਕਰ ਕੇ ਰੱਖ ਦਿੱਤਾ ਹੈ। ਥਾਂ-ਥਾਂ ਕੂੜੇ ਦੇ ਢੇਰ ਲੱਗਣ ਨਾਲ ਪ੍ਰਦੂਸ਼ਣ ਫੈਲ ਰਿਹਾ ਹੈ। ਰਾਮਗੜ੍ਹੀਆ ਸਭਾ ਮੁਹਾਲੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਆਗੂ ਕਰਮ ਸਿੰਘ ਬਬਰਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਕੂੜਾ ਪ੍ਰਬੰਧਨ ’ਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਐੱਮਪੀਸੀਏ ਦੇ ਪ੍ਰਧਾਨ ਹਰਜਿੰਦਰ ਸਿੰਘ ਧਵਨ, ਸਾਬਕਾ ਕੌਂਸਲਰ ਮਨਮੋਹਨ ਸਿੰਘ ਲੰਗ, ਗੁਰਮੀਤ ਸਿੰਘ, ਗੁਰਦੇਵ ਸਿੰਘ ਚੌਹਾਨ, ਜਤਿੰਦਰ ਕੌਰ, ਸੀਮਾ ਸਿੰਗਲਾ, ਆਰਪੀ ਵਿੱਜ, ਪਿੰਕੀ ਔਲਖ, ਸੁਰਿੰਦਰ ਧਾਲੀਵਾਲ, ਜਗਜੀਤ ਕੌਰ, ਰਾਜਵਿੰਦਰ ਕੌਰ ਗਿੱਲ, ਕਮਲਜੀਤ ਕੌਰ, ਕੁਲਦੀਪ ਕੌਰ, ਦੀਪਿੰਦਰ ਸਿੰਘ, ਜਤਿੰਦਰ ਸਿੰਘ ਭੱਟੀ, ਸੁਖਬੀਰ ਸਿੰਘ, ਅਮਨਦੀਪ ਗੁਲਾਟੀ, ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ, ਰਣਜੋਤ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਕਰਮਵੀਰ ਗਿੱਲ, ਆਰਐੱਸ ਔਲਖ, ਨਾਹਰ ਸਿੰਘ ਧਾਲੀਵਾਲ, ਕਮਲਪ੍ਰੀਤ ਸਿੰਘ ਬੈਨੀਪਾਲ, ਤਨਵੀਰ ਸਿੰਘ ਅਤੇ ਬਲਵਿੰਦਰ ਬੰਸਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

Advertisement

Advertisement
Advertisement