ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸ ਦਿਨਾਂ ਵਿੱਚ ਹੋਵੇਗਾ ਕੂੜੇ ਦੀ ਸਮੱਸਿਆ ਦਾ ਹੱਲ: ਮੇਅਰ ਸਿੱਧੂ

08:21 AM Jun 25, 2024 IST
ਜ਼ਮੀਨ ਦਾ ਜਾਇਜ਼ਾ ਲੈਂਦੇ ਹੋਏ ਮੇਅਰ ਜੀਤੀ ਸਿੱਧੂ ਤੇ ਹੋਰ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਜੂਨ
ਵਿਦੇਸ਼ ’ਚੋਂ ਪਰਤਦੇ ਹੀ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਕੂੜਾ ਪ੍ਰਬੰਧਨ ਦੇ ਕੰਮ ਵਿੱਚ ਜੁਟ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਨੂੰ 10 ਦਿਨਾਂ ਵਿੱਚ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਮੌਜੂਦਾ ਡੰਪਿੰਗ ਮੈਦਾਨ ਵਿੱਚ ਕੂੜਾ ਸੁੱਟਣ ’ਤੇ ਲਗਾਈ ਰੋਕ ਤੋਂ ਬਾਅਦ ਨਗਰ ਨਿਗਮ ਨੇ ਆਰਜ਼ੀ ਡੰਪਿੰਗ ਗਰਾਊਂਡ ਲਈ ਜ਼ਮੀਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਅੱਜ ਮੇਅਰ ਜੀਤੀ ਸਿੱਧੂ ਨੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਕਮਿਸ਼ਨਰ ਡਾ. ਨਵਜੋਤ ਕੌਰ ਨਾਲ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਹੈ।
ਜੀਤੀ ਸਿੱਧੂ ਨੇ ਕਿਹਾ ਕਿ ਸੈਕਟਰ-74 ਵਿੱਚ ਖਾਲੀ ਪਈ ਨਗਰ ਨਿਗਮ ਦੀ 8 ਏਕੜ ਜ਼ਮੀਨ ਸਮੇਤ ਹੋਰ ਖਾਲੀ ਥਾਵਾਂ ’ਤੇ ਕੂੜਾ ਸੁੱਟਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਸਬੰਧੀ ਅੰਤਿਮ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਅਹਿਮ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਆਪਸੀ ਸਹਿਯੋਗ ਜ਼ਰੂਰੀ ਹੈ। ਇਸ ਮੌਕੇ ਅਸਿਸਟੈਂਟ ਕਮਿਸ਼ਨਰ ਰੰਜੀਵ ਕੁਮਾਰ ਅਤੇ ਅਮਨਪ੍ਰੀਤ ਸਿੰਘ ਵਿਕਟਰ ਵੀ ਹਾਜ਼ਰ ਸਨ।

Advertisement

Advertisement
Advertisement