ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਫਾਈ ਕਾਮਿਆਂ ਦੀ ਹੜਤਾਲ ਕਾਰਨ ਕੂੜੇ ਦੇ ਢੇਰ ਲੱਗੇ

08:32 AM Nov 12, 2024 IST

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 11 ਨਵੰਬਰ
ਜਗਰਾਉਂ ਸ਼ਹਿਰ ਵਿੱਚ ਨਗਰ ਕੌਂਸਲ ਦੇ ਸਫਾਈ ਕਾਮੇ ਪਿਛਲੇ ਤਿੰਨ ਦਿਨ ਤੋਂ ਹੜਤਾਲ ’ਤੇ ਹਨ, ਜਿਸ ਕਾਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗ ਗਏ ਹਨ। ਇਸ ਮਸਲੇ ਦੇ ਹੱਲ ਲਈ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਅਤੇ ਕਾਰਜਸਾਧਕ ਅਫ਼ਸਰ ਸੁਖਦੇਵ ਸਿੰਘ ਰੰਧਾਵਾ ਨੇ ਵਿਸ਼ੇਸ ਮੀਟਿੰਗ ਸੱਦੀ ਪਰ ਪ੍ਰਧਾਨ ਵੱਲੋਂ ਇੱਕ ਪੱਤਰਕਾਰ ਦੇ ਮੀਟਿੰਗ ਹਾਲ ’ਚ ਦਾਖ਼ਲੇ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ। ਮੌਕੇ ’ਤੇ ਮੌਜੂਦ ਸੱਤਾਧਾਰੀ ਧਿਰ ਨਾਲ ਸਬੰਧਿਤ ਕੌਂਸਲਰਾਂ ਨੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ। ਕੁੱਝ ਸਮੇਂ ਦੇ ਰੇੜਕੇ ਬਾਅਦ ਪ੍ਰਧਾਨ ਜਤਿੰਦਰਪਾਲ ਰਾਣਾ ਨੇ ਹਾਲ ਵਿੱਚ ਮੌਜੂਦ ਕੌਂਸਲਰਾਂ ਨਾਲ ਸ਼ਹਿਰ ਵਾਸੀਆਂ ਨਾਲ ਜੁੱੜੇ ਦੋਵੇਂ ਅਹਿਮ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ। ਕੌਂਸਲਰ ਹਿੰਮਾਸ਼ੂ ਮਲਿਕ ਨੇ ਸ਼ਹਿਰ ਦੇ ਰਸੂਖਦਾਰ ਲੋਕਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਉਠਾਇਆ। ਕੌਂਸਲਰ ਰਵਿੰਦਰਪਾਲ ਰਾਜੂ ਨੇ ਕਿਹਾ ਕਿ ਨਗਰ ਕੌਂਸਲ ਦੇ ਅਮਲੇ ਦਾ ਫਰਜ਼ ਬਣਦਾ ਹੈ ਕਿ ਇੱਕ ਮੰਚ ’ਤੇ ਇਕੱਤਰ ਹੋ ਕੇ ਬਿਨਾਂ ਦੇਰੀ ਕੀਤੇ ਕਬਜ਼ੇ ਛੁਡਵਾਉਣ ਲਈ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਜਿਹੜੇ ਲੋਕਾਂ ਨੇ ਰਜਿਸਟਰੀਆਂ ਕਰਵਾਈਆਂ ਹਨ, ਉਨ੍ਹਾਂ ਖ਼ਿਲਾਫ਼ ਕੇਸ ਦਰਜ਼ਜ ਕੀਤੇ ਜਾਣ। ਸਫਾਈ ਕਾਮਿਆਂ ਨਾਲ ਬਦਸਲੂਕੀ ਕਰਨ ਵਾਲਿਆਂ ਖ਼ਿਲਾਫ਼ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਪ੍ਰਧਾਨ ਰਾਣਾ ਨੇ ਵੀ ਆਖਿਆ ਕਿ ਸਫਾਈ ਕਾਮਿਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼ਹਿਰ ’ਚ ਲੋਕਾਂ ਦੀਆਂ ਜਾਇਦਾਦਾਂ ਦੇ ਨਕਸ਼ੇ ਪਾਸ ਕਰਨ’ਚ ਵਰਤੀ ਜਾਂਦੀ ਢਿੱਲ ਦਾ ਮੁੱਦਾ ਵੀ ਉਠਿਆ।

Advertisement

Advertisement