ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਗ ਦਾ ਮੁਆਵਜ਼ਾ: ਇੱਕ ਹੋਰ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

07:27 AM Jul 12, 2023 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 11 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੂਦਾਂ ਦੇ ਬਾਗ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਮਾਮਲੇ ਵਿੱਚ ਇੱਕ ਹੋਰ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਵਾਸੀ ਸੈਕਟਰ-70, ਮੁਹਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦੋਂ ਇਹ ਘੁਟਾਲਾ ਹੋਇਆ ਉਸ ਸਮੇਂ ਇਹ ਪਟਵਾਰੀ ਗਮਾਡਾ ਦੇ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲਏਸੀ) ਦੇ ਦਫ਼ਤਰ ਵਿੱਚ ਤਾਇਨਾਤ ਸੀ। ਇਸ ਘੁਟਾਲੇ ਵਿੱਚ ਇਹ 19ਵੀਂ ਗ੍ਰਿਫ਼ਤਾਰੀ ਹੋਈ ਹੈ। ਮੁਲਜ਼ਮਾਂ ਨੇ ਗਮਾਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਗਲਤ ਤਰੀਕੇ ਨਾਲ ਐਕੁਆਇਰ ਕੀਤੀ ਜ਼ਮੀਨ ਵਿੱਚ ਅਮਰੂਦਾਂ ਦੇ ਬਾਗ ਲੱਗੇ ਹੋਏ ਦਰਸਾ ਕੇ ਕਰੋੜਾਂ ਰੁਪਏ ਦਾ ਮੁਆਵਜ਼ਾ ਵਸੂਲਿਆ ਸੀ। ਮੁਹਾਲੀ ਦੀ ਜੂਹ ਵਿੱਚ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਐਕੁਆਇਰ ਕੀਤੀ ਗਈ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਉਕਤ ਘਪਲੇਬਾਜ਼ੀ ਕੀਤੀ ਗਈ ਸੀ। ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਅਤੇ ਪਿੰਡ ਵਾਸੀਆਂ ਨੇ ਮੀਡੀਆ ਵਿੱਚ ਇਸ ਘਪਲੇਬਾਜ਼ੀ ਦਾ ਖ਼ੁਲਾਸਾ ਕੀਤਾ ਸੀ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਬਾਗ਼ਬਾਨੀ ਵਿਭਾਗ ਵੱਲੋਂ ਮੁਆਵਜ਼ੇ ਦੀ ਸਿਫ਼ਾਰਸ਼ ਲਈ ਐਲਏਸੀ ਗਮਾਡਾ ਨੂੰ ਭੇਜੀ ਗਈ ਮੁਲਾਂਕਣ ਰਿਪੋਰਟ ਵਿੱਚ ਕੁਝ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਮਾਲ ਰਿਕਾਰਡ ਦੇ ਹਿਸਾਬ ਨਾਲ ਸਹੀ ਨਹੀਂ ਸੀ ਪ੍ਰੰਤੂ ਇਸ ਦੇ ਬਾਵਜੂਦ ਉਕਤ ਪਟਵਾਰੀ ਨੇ ਇਸ ’ਤੇ ਇਤਰਾਜ਼ ਲਗਾਉਣ ਦੀ ਬਜਾਏ ਬਾਗ਼ਬਾਨੀ ਵਿਭਾਗ ਦੀ ਰਿਪੋਰਟ ਅਨੁਸਾਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਰਿਪੋਰਟ ਦਿੱਤੀ ਸੀ। ਉਕਤ ਪਟਵਾਰੀ ਦੀ ਰਿਪੋਰਟ ਦੇ ਆਧਾਰ ’ਤੇ ਨਾਇਬ-ਤਹਿਸੀਲਦਾਰ ਨੇ ਇਹ ਕੇਸ ਤਤਕਾਲੀ ਐੱਲਏਸੀ ਨੂੰ ਅੱਗੇ ਭੇਜ ਦਿੱਤਾ, ਜਿਸ ਵੱਲੋਂ ਬਾਅਦ ਵਿੱਚ ਮੁਆਵਜ਼ੇ ਦੀਆਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ।

Advertisement

Advertisement
Tags :
ਸੇਵਾਮੁਕਤਗ੍ਰਿਫ਼ਤਾਰਪਟਵਾਰੀਮੁਆਵਜ਼ਾ