ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉੜਦਣ ਦੇ ਹਾਦਸਾਗ੍ਰਸਤ ਪਰਿਵਾਰਾਂ ਦੇ ਹੱਕ ’ਚ ਆਏ ਗੜ੍ਹੀ

08:33 AM Jun 14, 2024 IST
ਪਿੰਡ ਉੜਦਣ ਵਿੱਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ।

ਕਰਮਜੀਤ ਸਿੰਘ ਚਿੱਲਾ
ਬਨੂੜ, 13 ਜੂਨ
ਬਸਪਾ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਅੱਜ ਪਿੰਡ ਉੜਦਣ ’ਚ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ ਖੁਰਾਲਗੜ੍ਹ ਸਾਹਿਬ ਕੈਂਟਰ ਹਾਦਸੇ ਵਿੱਚ ਮਾਰੇ ਗਏ ਪਿੰਡ ਉੜਦਣ ਦੇ ਤਿੰਨ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ, ਮੁਆਵਜ਼ਾ ਅਤੇ ਹਸਪਤਾਲਾਂ ਵਿੱਚ ਦਾਖ਼ਲ 20 ਦੇ ਕਰੀਬ ਮਰੀਜ਼ਾਂ ਦਾ ਮੁਫ਼ਤ ਇਲਾਜ ਨਾ ਕੀਤਾ ਗਿਆ ਤਾਂ 19 ਜੂਨ ਨੂੰ ਤਿੰਨੋਂ ਮ੍ਰਿਤਕਾਂ ਦਾ ਭੋਗ ਕੌਮੀ ਮਾਰਗ ਉੱਤੇ ਆਵਾਜਾਈ ਠੱਪ ਕਰ ਕੇ ਟੈਂਟ ਲਗਾ ਕੇ ਪਾਇਆ ਜਾਵੇਗਾ।
ਸ੍ਰੀ ਗੜ੍ਹੀ ਨੇ ਇਸ ਗੱਲ ਉੱਤੇ ਅਫ਼ਸੋਸ ਪ੍ਰਗਟ ਕੀਤਾ ਕਿ ਹਾਦਸੇ ਦੇ ਤਿੰਨ ਦਿਨ ਬੀਤ ਜਾਣ ਉਪਰੰਤ ਵੀ ਹਾਲੇ ਤੱਕ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਵੀ ਸਾਂਝਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਦਿੱਲੀ ’ਚ ਕੇਜਰੀਵਾਲ ਨਾਲ ਮੁਲਾਕਾਤ ਕਰਨ ਦਾ ਵਕਤ ਹੈ, ਪਰ ਗੁਰੂ ਰਵਿਦਾਸ ਦੇ ਸਥਾਨ ਤੋਂ ਪਰਤ ਰਹੇ ਦਲਿਤ ਸ਼ਰਧਾਲੂਆਂ ਦੀ ਮੌਤ ’ਤੇ ਦੁੱਖ ਪ੍ਰਗਟਾਉਣ ਤੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਨ ਦਾ ਸਮਾਂ ਨਹੀਂ ਹੈ। ਬਸਪਾ ਆਗੂ ਨੇ ਸਿਹਤ ਮੰਤਰੀ ਬਲਬੀਰ ਸਿੰਘ, ਰਾਜਪੁਰਾ ਹਲਕੇ ਦੀ ਵਿਧਾਇਕਾ ਨੀਨਾ ਮਿੱਤਲ ਤੇ ਪ੍ਰਸ਼ਾਸਨਿਕ ਅਧਿਕਾਰੀਆਂ ’ਤੇ ਵੀ ਦਲਿਤਾਂ ਨਾਲ ਵਿਤਕਰੇ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਨਵਜੋਤ ਕੌਰ, ਗੁਰਮੁੱਖ ਸਿੰਘ ਤੇ ਜਸਮੇਰ ਕੌਰ ਦੀ ਮੌਤ ਹੋ ਚੁੱਕੀ ਹੈ। ਅੱਠ ਗੰਭੀਰ ਜ਼ਖ਼ਮੀ ਪੀਜੀਆਈ ਵਿੱਚ ਦਾਖਲ ਹਨ ਜਿਨ੍ਹਾਂ ਵਿੱਚ ਮ੍ਰਿਤਕਾ ਨਵਜੋਤ ਕੌਰ ਦੀ ਮਾਂ ਅਤੇ ਭੈਣ ਵੀ ਸ਼ਾਮਲ ਹਨ ਅਤੇ 10 ਜ਼ਖ਼ਮੀ ਰਾਜਿੰਦਰਾ ਹਸਪਤਾਲ ਵਿੱਚ ਹਨ। ਇਨ੍ਹਾਂ ਪਰਿਵਾਰਾਂ ਨੂੰ ਪੱਲਿਉਂ ਪੈਸੇ ਖਰਚ ਕੇ ਇਲਾਜ ਕਰਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ 18 ਜੂਨ ਸ਼ਾਮ ਤੱਕ ਜੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ, ਸਰਕਾਰੀ ਨੌਕਰੀ ਅਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਯਕੀਨੀ ਨਾ ਹੋਇਆ ਤਾਂ 19 ਜੂਨ ਨੂੰ ਮ੍ਰਿਤਕਾਂ ਦਾ ਭੋਗ ਕੌਮੀ ਮਾਰਗ ’ਤੇ ਪਾਇਆ ਜਾਵੇਗਾ। ਇਸ ਮੌਕੇ ਬਸਪਾ ਦੇ ਲੋਕ ਸਭਾ ਚੋਣ ਲੜੇ ਉਮੀਦਵਾਰ ਜਗਜੀਤ ਸਿੰਘ ਛੜਬੜ, ਬ੍ਰਿਜ ਲਾਲ ਜਾਂਸਲਾ ਤੇ ਜਗਤਾਰ ਸਿੰਘ ਲੱਖੀ ਨਡਿਆਲੀ ਹਾਜ਼ਰ ਸਨ।

Advertisement

Advertisement
Advertisement