For the best experience, open
https://m.punjabitribuneonline.com
on your mobile browser.
Advertisement

ਮਜ਼ਦੂਰ ਮੁਕਤੀ ਮੋਰਚੇ ਦੀ ਰੈਲੀ ਵਿੱਚ ਗਰਜੇ ਆਗੂ

07:08 AM Mar 01, 2024 IST
ਮਜ਼ਦੂਰ ਮੁਕਤੀ ਮੋਰਚੇ ਦੀ ਰੈਲੀ ਵਿੱਚ ਗਰਜੇ ਆਗੂ
ਬਠਿੰਡਾ ਦੀ ਦਾਣਾ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।
Advertisement

ਮਨੋਜ ਸ਼ਰਮਾ
ਬਠਿੰਡਾ, 29 ਫਰਵਰੀ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਸਰਕਾਰ ਵੱਲੋਂ ਮਜ਼ਦੂਰਾਂ ਸਿਰ ਚੜ੍ਹੇ ਕਰਜ਼ ਨੂੰ ਮੁਆਫ਼ ਨਾ ਕਰਨ ਖ਼ਿਲਾਫ਼ ਇੱਥੇ ਦਾਣਾ ਮੰਡੀ ਵਿੱਚ ਸੂਬਾ ਪੱਧਰੀ ਬੇਜ਼ਮੀਨੇ ਮਜ਼ਦੂਰਾਂ ਦੀ ਮਹਾਂ ਸਭਾ ਰੈਲੀ ਕੀਤੀ ਗਈ। ਇਸ ਮੌਕੇ ਐਲਾਨ ਕੀਤਾ ਕਿ ਜੇ ਪੰਜਾਬ ਸਰਕਾਰ ਨੇ ਆਪਣੇ ਪੰਜ ਮਾਰਚ ਦੇ ਬਜਟ ਵਿੱਚ ਮਜ਼ਦੂਰ ਕਰਜ਼ਾ ਮੁਆਫ਼ੀ ਦਾ ਐਲਾਨ ਨਾ ਕੀਤਾ ਤਾਂ ਮਜ਼ਦੂਰ ਵਿਧਾਨ ਸਭਾ ਦਾ ਘਿਰਾਉ ਕਰਨ ਲਈ ਮਜਬੂਰ ਹੋਣਗੇ। ਆਗੂਆਂ ਵੱਲੋਂ ਰੈਲੀ ਦੌਰਾਨ ਮਤਾ ਪਾ ਕੇ ਮੰਗ ਕੀਤੀ ਕਿ ਆਪ ਸਰਕਾਰ ਬਿਹਾਰ ਦੀ ਤਰਜ਼ ’ਤੇ ਜਾਤੀ ਜਨਗਣਨਾ ਕਰਵਾ ਕੇ ਹਰ ਵਰਗ ਨੂੰ ਉਸ ਦੀ ਹਿੱਸੇਦਾਰੀ ਮੁਤਾਬਿਕ ਰਿਜ਼ਰਵਰੇਸ਼ਨ ਦਾ ਐਲਾਨ ਕਰੇ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉ ਅਤੇ ਸੂਬਾ ਸਕੱਤਰ ਹਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰਾਂ ਦੀਆਂ ਅਮੀਰ ਪੱਖੀ ਨੀਤੀਆਂ ਕਾਰਨ ਦੇਸ਼ ਦਾ ਬੇਜ਼ਮੀਨਾਂ ਮਜ਼ਦੂਰ ਗੁਰਬਤ ਦੀ ਜ਼ਿੰਦਗੀ ਜਿਉਣ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਅਮੀਰਾਂ ਦਾ ਪੰਦਰਾਂ ਲੱਖ ਹਜ਼ਾਰ ਕਰੋੜ ਦਾ ਕਰਜ਼ਾ ਮੁਆਫ਼ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਨੇ ਮਜ਼ਦੂਰਾਂ ਦੇ ਕਰਜ਼ ਮੁਆਫ਼ੀ ਦੀ ਥਾਂ ’ਤੇ ਚੁੱਪੀ ਧਾਰੀ ਹੋਈ ਹੈ
ਸੂਬਾ ਪ੍ਰਧਾਨ ਭਗਵੰਤ ਸਮਾਉ ਨੇ ਕਿਹਾ ਕਿ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਜਿਥੇ ਬੇਜ਼ਮੀਨੇ ਮਜ਼ਦੂਰਾਂ ਦੇ ਹੱਕ ਸੱਚ ਦੇ ਸੰਘਰਸ਼ ਨੂੰ ਤੇਜ਼ ਕਰ ਰਿਹਾ ਹੈ ਉੱਥੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਹਮਖਿਆਲ ਧਿਰਾਂ ਨਾਲ ਮਿਲ ਕੇ ਲੋਕ ਸਭਾ ਚੋਣਾਂ ਵੀ ਲੜੇਗਾ। ਰੈਲੀ ਦੌਰਾਨ ਪ੍ਰਧਾਨ ਮੰਤਰੀ ਨੂੰ ਭੇਜੇ ਮੰਗ ਪੱਤਰ ਰਾਹੀ ਮੰਗ ਕੀਤੀ ਕਿ ਅਮੀਰਾਂ ਦੀ ਤਰ੍ਹਾਂ ਬੇਜ਼ਮੀਨੇ ਮਜ਼ਦੂਰਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾਈ ਆਗੂ ਮੱਖਣ ਸਿੰਘ ਰਾਮਗੜ੍ਹ, ਪ੍ਰਿਤਪਾਲ ਸਿੰਘ ਰਾਮਪੁਰਾ, ਇੰਜਨੀਅਰ ਰਾਜਿੰਦਰ ਸਿੰਘ, ਨਿੱਕਾ ਸਿੰਘ ਬਹਾਦਰਪੁਰ ਨੇ ਵੀ ਸੰਬੋਧਨ ਕੀਤਾ

Advertisement

Advertisement
Author Image

joginder kumar

View all posts

Advertisement
Advertisement
×