For the best experience, open
https://m.punjabitribuneonline.com
on your mobile browser.
Advertisement

ਗੈਸ ਏਜੰਸੀ ਮਾਲਕ ਦੇ ਘਰ ਫਾਇਰਿੰਗ

09:07 AM Sep 11, 2024 IST
ਗੈਸ ਏਜੰਸੀ ਮਾਲਕ ਦੇ ਘਰ ਫਾਇਰਿੰਗ
Advertisement

ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 10 ਸਤੰਬਰ
ਇਸ ਹਲਕੇ ਦੇ ਪਿੰਡ ਸ਼ਾਹਪੁਰ ਜਾਜਨ ’ਚ ਇੱਕ ਗੈਸ ਏਜੰਸੀ ਦੇ ਮਾਲਕ ਦੇ ਘਰ ਦੇ ਮੇਨ ਗੇਟ ’ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਹਨ। ਵਾਰਦਾਤ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ’ਚ ਵੀ ਕੈਦ ਹੋਈ ਹੈ। ਗੈਸ ਏਜੰਸੀ ਦੇ ਮਾਲਕ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੀ 8 ਸਤੰਬਰ ਨੂੰ ਗੈਂਗਸਟਰ ਹੈਰੀ ਚੱਠਾ ਦਾ ਨਾਂ ਲੈ ਕੇ ਇੱਕ ਵਿਅਕਤੀ ਨੇ ਫੋਨ ’ਤੇ ਉਸ ਕੋਲੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਇਸ ਸਬੰਧੀ ਉਸ ਨੇ ਥਾਣਾ ਡੇਰਾ ਬਾਬਾ ਨਾਨਕ ਵਿੱਚ ਦਰਖ਼ਾਸਤ ਵੀ ਦਿੱਤੀ ਸੀ। ਜਸਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਹਮਲਾਵਰਾਂ ਨੇ ਛੇ ਰਾਊਂਡ ਫਾਇਰ ਕੀਤੇ। ਇਸ ਸਬੰਧੀ ਕੇਸ ਕਰਜ ਕਰ ਲਿਆ ਗਿਆ ਹੈ।

Advertisement
Advertisement
Author Image

sukhwinder singh

View all posts

Advertisement