ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੈਸ ਫੈਕਟਰੀ: ਮੁਸ਼ਕਾਬਾਦ ਵਾਸੀਆਂ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ

08:42 AM May 13, 2024 IST
ਧਰਨਾਕਾਰੀਆਂ ਨੂੰ ਸੰਬੋਧਨ ਕਰਦਾ ਹੋਇਆ ਇੱਕ ਆਗੂ।

ਡੀਪੀਐੱਸ ਬੱਤਰਾ
ਸਮਰਾਲਾ, 12 ਮਈ
ਪਿੰਡ ਮੁਸ਼ਕਾਬਾਦ ਵਿੱਚ ਲੱਗ ਲਈ ਬਾਇਓ ਗੈਸ ਫੈਕਟਰੀ ਦੇ ਗੇਟ ਅੱਗੇ ਚੱਲ ਰਿਹਾ ਧਰਨਾ ਅੱਜ 8ਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ। ਇਸ ਪੱਕੇ ਧਰਨੇ ਨੂੰ ਦਿਨ ਪ੍ਰਤੀ ਦਿਨ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਧਰਨੇ ਵਿੱਚ ਪਿੰਡ ਅਤੇ ਨਾਲ ਲੱਗਦੇ ਪਿੰਡਾਂ ਤੋਂ ਔਰਤਾਂ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਰਹੀਆਂ ਹਨ। ਅੱਜ ਧਰਨੇ ਦੌਰਾਨ ਇਹ ਮਤਾ ਪਾਸ ਕੀਤਾ ਗਿਆ ਕਿ ਇੱਕ ਜੂਨ ਨੂੰ ਪੈ ਰਹੀਆਂ ਲੋਕ ਸਭਾ ਵੋਟਾਂ ਦੌਰਾਨ ਮੁਸ਼ਕਾਬਾਦ ਵਾਸੀ ਇਨ੍ਹਾਂ ਵੋਟਾਂ ਦਾ ਸਮੂਹਿਕ ਰੂਪ ਵਿੱਚ ਬਾਈਕਾਟ ਕਰਨਗੇ ਅਤੇ ਕਿਸੇ ਵੀ ਸਿਆਸੀ ਪਾਰਟੀ ਦਾ ਕੋਈ ਬੂਥ ਨਹੀਂ ਲਗਾਇਆ ਜਾਵੇਗਾ।
ਧਰਨੇ ਦੇ 8ਵੇਂ ਦਿਨ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਜਿਨ੍ਹਾਂ ਵਿੱਚ ਸ਼ੇਰੇ ਪੰਜਾਬ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ, ਦਰਸ਼ਨ ਸਿੰਘ ਬੌਂਦਲੀ, ਭਿੰਦਰ ਸਿੰਘ ਬੀਕੇਯੂ (ਸਿੱਧੂਪੁਰ), ਪਰਮਜੀਤ ਸਿੰਘ ਮਾਛੀਵਾੜਾ ਜਮਹੂਰੀ ਕਿਸਾਨ ਸਭਾ, ਸੁਖਵਿੰਦਰ ਸਿੰਘ ਭੱਟੀਆਂ, ਕਮਲਜੀਤ ਸਿੰਘ ਟੱਪਰੀਆਂ, ਕੈਪਟਨ ਹਰਜਿੰਦਰ ਸਿੰਘ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਸ ਫੈਕਟਰੀ ਨਾਲ ਪੂਰੇ ਇਲਾਕੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਪੈਦਾ ਹੋ ਜਾਵੇਗੀ। ਆਸ-ਪਾਸ ਰਹਿਣ ਵਾਲੇ ਲੋਕਾਂ ਦਾ ਜਿਊਣਾ ਮੁਹਾਲ ਹੋ ਜਾਵੇਗਾ ਜਦੋਂਕਿ ਪੰਜਾਬ ਵਿੱਚ ਪਹਿਲਾਂ ਹੀ ਪ੍ਰਦੂਸ਼ਣ ਦੀ ਭਾਰੀ ਸਮੱਸਿਆ ਹੈ। ਉਨ੍ਹਾਂ ਸੰਘਰਸ਼ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਜਦੋਂ ਤੱਕ ਫੈਕਟਰੀ ਬੰਦ ਨਹੀਂ ਹੁੰਦੀ, ਉਦੋਂ ਤੱਕ ਪਿੰਡ ਅਤੇ ਇਲਾਕੇ ਨੂੰ ਜਥੇਬੰਦੀਆਂ ਦਾ ਸਹਿਯੋਗ ਰਹੇਗਾ। ਸੰਘਰਸ਼ ਕਮੇਟੀ ਦੇ ਸਮੂਹ ਮੈਂਬਰਾਂ ਵੱਲੋਂ ਸਹਿਯੋਗ ਦੇ ਰਹੀਆਂ ਸਮਾਜਿਕ ਪਾਰਟੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

Advertisement

Advertisement
Advertisement