ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੈਸ ਫੈਕਟਰੀ ਮਾਮਲਾ: ਚੜੂਨੀ ਵੱਲੋਂ ਕਿਸਾਨ ਮੋਰਚੇ ਵਿੱਚ ਸ਼ਮੂਲੀਅਤ

07:50 AM Jun 25, 2024 IST
ਗੈਸ ਫੈਕਟਰੀ ਖ਼ਿਲਾਫ਼ ਧਰਨਾ ਦੇ ਰਹੇ ਪਿੰਡ ਵਾਸੀ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 24 ਜੂਨ
‘ਪ੍ਰਦੂਸ਼ਣ ਫੈਲਾਉਣ ਅਤੇ ਕਿਸਾਨਾਂ ਦੀ ਜ਼ਮੀਨ ਅਤੇ ਪਾਣੀ ਬਰਬਾਦ ਕਰਨ ਜਿਹੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਘੁੰਗਰਾਲੀ ਗੈਸ ਫੈਕਟਰੀ ਬੰਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਚੜੂਨੀ ਹਰ ਕੁਰਬਾਨੀ ਲਈ ਤਿਆਰ ਹੈ।’ ਇਹ ਗੱਲ ਇੱਥੇ ਯੂਨੀਅਨ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਘੁੰਗਰਾਲੀ ਰਾਜਪੂਤਾਂ ਮੋਰਚੇ ਵਿੱਚ ਸ਼ਮੂਲੀਅਤ ਕਰਦਿਆਂ ਆਖੀ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਕਿਹਾ ਕਿ ਸੰਘਰਸ਼ ਕਮੇਟੀ ਦੇ ਮੈਂਬਰ ਸ਼ਾਮਲ ਕਰ ਕੇ ਇਸ ਫੈਕਟਰੀ ਦੇ ਮਾਮਲੇ ’ਤੇ ਇੱਕ ਕਮੇਟੀ ਗਠਿਤ ਕਰ ਕੇ ਮਸਲੇ ਦਾ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਜਾਂਦੀ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਫੈਕਟਰੀ ਦਾ ਲਾਇਸੈਂਸ ਰੱਦ ਹੋਣ ਦੇ ਬਾਵਜੂਦ ਫੈਕਟਰੀ ਮਾਲਕ ਟੱਸ ਤੋਂ ਮੱਸ ਨਹੀਂ ਹੋ ਰਹੇ। ਪ੍ਰਧਾਨ ਸ੍ਰੀ ਚੜੂਨੀ ਨੇ ਕਿਹਾ ਕਿ ਜੇਕਰ ਫੈਕਟਰੀ ਮਿੱਥੇ ਮਾਪਦੰਡਾਂ ’ਤੇ ਖ਼ਰੀ ਨਹੀਂ ਉਤਰਦੀ ਤਾਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਫੈਕਟਰੀ ਮਾਲਕਾਂ ਵੱਲੋਂ ਧਰਤੀ ਹੇਠਲਾਂ ਪਾਣੀਯੋਗ ਪਾਣੀ ਗੰਧਲਾ ਕਰ ਕੇ ਕਿਸਾਨਾਂ ਦੀ ਜ਼ਮੀਨ ਵਿੱਚ ਰਸਾਇਣਕ ਵੇਸਟ ਪਾ ਕੇ ਫ਼ਸਲਾਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਲੋਕਾਂ ਦੀ ਹਾਜ਼ਰੀ ਵਿੱਚ ਫੈਕਟਰੀ ਦੀ ਚੈਕਿੰਗ ਕਰੇ।

Advertisement

Advertisement
Advertisement