For the best experience, open
https://m.punjabitribuneonline.com
on your mobile browser.
Advertisement

ਗੈਸ ਫੈਕਟਰੀ: ਬੀਬੀਆਂ ਵੱਲੋਂ ਕਾਲੀਆਂ ਚੁੰਨੀਆਂ ਲੈ ਕੇ ਵਿਰੋਧ

07:23 AM Apr 16, 2024 IST
ਗੈਸ ਫੈਕਟਰੀ  ਬੀਬੀਆਂ ਵੱਲੋਂ ਕਾਲੀਆਂ ਚੁੰਨੀਆਂ ਲੈ ਕੇ ਵਿਰੋਧ
ਪਿੰਡ ਭੂੰਦੜੀ ਵਿੱਚ ਗੈਸ ਫੈਕਟਰੀ ਖ਼ਿਲਾਫ਼ ਧਰਨਾ ਦਿੰਦੇ ਲੋਕ।
Advertisement

ਜਸਬੀਰ ਸ਼ੇਤਰਾ
ਜਗਰਾਉਂ, 15 ਅਪਰੈਲ
ਗੈਸ ਫੈਕਟਰੀ ਖ਼ਿਲਾਫ਼ ਪਿੰਡ ਭੂੰਦੜੀ ਵਿੱਚ ਲਗਾਇਆ ਪੱਕਾ ਮੋਰਚਾ ਅੱਜ 19ਵੇਂ ਦਿਨ ਵੀ ਜਾਰੀ ਰਿਹਾ। ਰੋਜ਼ਾਨਾ ਵਾਂਗ ਅੱਜ ਵੀ ਧਰਨੇ ’ਚ ਭਰਵੀਂ ਗਿਣਤੀ ’ਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ’ਚ ਔਰਤਾਂ ਵੀ ਸ਼ਾਮਲ ਸਨ। ਇਹ ਔਰਤਾਂ ਆਪਣਾ ਵਿਰੋਧ ਦਰਜ ਕਰਵਾਉਣ ਲਈ ਕਾਲੀਆਂ ਚੁੰਨੀਆਂ ਲੈ ਕੇ ਸ਼ਾਮਲ ਹੋਈਆਂ। ਪ੍ਰਦੂਸ਼ਿਤ ਗੈਸ ਫੈਕਟਰੀ ਵਿਰੋਧੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਡਾ. ਸੁਖਦੇਵ ਭੂੰਦੜੀ, ਜਗਰਾਜ ਸਿੰਘ ਦਿਓਲ, ਤੇਜਿੰਦਰ ਸਿੰਘ, ਅਮਰੀਕ ਸਿੰਘ ਰਾਮਾ, ਮਨਜਿੰਦਰ ਸਿੰਘ ਖੇੜੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ, ਸੂਬੇਦਾਰ ਕਾਲਾ ਸਿੰਘ, ਦਲਜੀਤ ਸਿੰਘ ਤੂਰ, ਸੁਰਿੰਦਰ ਸਿੰਘ ਸ਼ਿੰਦੀ, ਜਸਵਿੰਦਰ ਸਿੰਘ ਲਤਾਲਾ ਆਦਿ ਨੇ ਧਰਨੇ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਹ ਫੈਕਟਰੀ ਪੂਰੀ ਤਰ੍ਹਾਂ ਲੋਕ ਵਿਰੋਧੀ ਹੈ ਅਤੇ ਲੋਕਾਂ ਦੀ ਜਾਨ-ਮਾਲ ਲਈ ਵੱਡਾ ਖ਼ਤਰਾ ਖੜ੍ਹਾ ਕਰੇਗੀ। ਸਰਕਾਰ ਅਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਉਨ੍ਹਾਂ ਫੈਕਟਰੀ ਬੰਦ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਅਹਿਦ ਦੁਹਰਾਇਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਪ੍ਰੇਮ ਸਿੰਘ ਬੁਜਰਗ ਅਤੇ ਰਾਮਸ਼ਰਨ ਸਿੰਘ ਤੋਂ ਇਲਾਵਾ ਜਸਵੰਤ ਸਿੰਘ ਭਟੀਆਂ, ਬੀਕੇਯੂ (ਡਕੌਂਦਾ-ਧਨੇਰ) ਦੇ ਸੁਖਵਿੰਦਰ ਸਿੰਘ ਹੰਬੜਾਂ, ਆਂਗਨਵਾੜੀ ਵਰਕਰ ਯੂਨੀਅਨ ਦੀ ਆਗੂ ਬੀਬੀ ਚਰਨਜੀਤ ਕੌਰ ਨੇ ਵੀ ਹਾਜ਼ਰੀ ਲਵਾਈ। ਧਰਨੇ ਦੌਰਾਨ ਮੇਵਾ ਸਿੰਘ ਅਨਜਾਣ ਤੇ ਰਾਮ ਸਿੰਘ ਹਠੂਰ ਨੇ ਇਨਕਲਾਬੀ ਗੀਤਾਂ ਰਾਹੀਂ ਆਪਣੀ ਹਾਜ਼ਰੀ ਲਵਾਈ। ਧਰਨੇ ’ਚ ਰਛਪਾਲ ਸਿੰਘ ਤੂਰ, ਜਗਮੋਹਨ ਸਿੰਘ, ਮਨਮੋਹਨ ਸਿੰਘ ਗਿੱਲ, ਸੰਦੀਪ ਸਿੰਘ ਤੇ ਮਲਕੀਤ ਸਿੰਘ ਚੀਮਨਾ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×