ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੈਸ ਫੈਕਟਰੀ: ਧਰਨਾਕਾਰੀਆਂ ਨੇ ਪੱਕਾ ਸ਼ੈੱਡ ਉਸਾਰਿਆ

10:55 AM Jul 15, 2024 IST
ਪੱਕੇ ਸ਼ੈੱਡ ਹੇਠ ਬੈਠੇ ਫੈਕਟਰੀ ਖ਼ਿਲਾਫ਼ ਡਟੇ ਹੋਏ ਧਰਨਾਕਰੀ।

ਡੀਪੀਐੱਸ ਬੱਤਰਾ
ਸਮਰਾਲਾ, 14 ਜੁਲਾਈ
ਮੁਸ਼ਕਾਬਾਦ ਵਿੱਚ ਲੱਗ ਰਹੀ ਗੈਸ ਫੈਕਟਰੀ ਵਿਰੁੱਧ ਚੱਲ ਰਹੇ ਧਰਨੇ ਦੇ 75ਵੇਂ ਦਿਨ ਧਰਨਾਕਾਰੀਆਂ ਦੇ ਸਹਿਯੋਗ ਨਾਲ ਪੱਕਾ ਸ਼ੈੱਡ ਪਾਇਆ ਗਿਆ। ਇਸ ਦੀ ਸ਼ੁਰੂਆਤ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਧਰਨਾਕਾਰੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ, ਜਿਸ ਵਿੱਚ ਬੀਬੀਆਂ ਦੀ ਗਿਣਤੀ ਜ਼ਿਆਦਾ ਰਹੀ।
ਇਸ ਮੌਕੇ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰਦੂਸ਼ਣ ਪੈਦਾ ਕਰਨ ਵਾਲੀਆਂ ਫੈਕਟਰੀਆਂ ਨੂੰ ਤੁਰੰਤ ਬੰਦ ਕੀਤਾ ਜਾਵੇ। ਤਾਲਮੇਲ ਕਮੇਟੀ ਦੇ ਮੈਂਬਰ ਮਾਲਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਜਲਦੀ ਇਸ ਫੈਕਟਰੀ ਨੂੰ ਬੰਦ ਕਰਨ ਦਾ ਫ਼ੈਸਲਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੁਸ਼ਕਾਬਾਦ ਦੀ ਫੈਕਟਰੀ ਖ਼ਿਲਾਫ਼ ਬੈਠੇ ਧਰਨਾਕਾਰੀਆਂ ਦਾ ਸਾਥ ਦੇਵੇ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਫੈਕਟਰੀ ਅੱਗੇ ਪੱਕਾ ਸ਼ੈੱਡ ਬਣਾ ਦਿੱਤਾ ਗਿਆ ਹੈ, ਜਿਸ ਨਾਲ ਧਰਨਾਕਾਰੀ ਧੁੱਪ ਤੇ ਮੀਂਹ ’ਚ ਵੀ ਡਟੇ ਰਹਿਣਗੇ।ਇਸ ਮੌਕੇ ਸੁਖਵਿੰਦਰ ਸਿੰਘ ਭੱਟੀਆਂ, ਲਛਮਣ ਸਿੰਘ, ਸੰਤੋਖ ਸਿੰਘ ਨਾਗਰਾ, ਸੁਖਵਿੰਦਰ ਸਿੰਘ ਭਰਥਲਾ, ਮਨਜੀਤ ਸਿੰਘ ਢੀਂਡਸਾ, ਕੁਲਵੰਤ ਸਿੰਘ ਤਰਕ, ਗੁਰਪ੍ਰੀਤ ਸਿੰਘ ਊਰਨਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Advertisement

Advertisement
Advertisement