ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਸ ਫੈਕਟਰੀ: ਸੰਘਰਸ਼ ਕਮੇਟੀ ਦੇ ਵਫ਼ਦ ਵੱਲੋਂ ਡੀਸੀ ਨਾਲ ਮੁਲਾਕਾਤ

08:35 AM Jul 06, 2024 IST
ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦੇ ਹੋਏ ਵਫ਼ਦ ਦੇ ਆਗੂ।

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਜੁਲਾਈ
ਬਾਇਓ ਗੈਸ ਫੈਕਟਰੀਆਂ ਵਿਰੋਧੀ ਸੰਘਰਸ਼ ਤਾਲਮੇਲ ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਪ੍ਰਸ਼ਾਸਨ ਵੱਲੋਂ ਦਿੱਤੇ ਭਰੋਸੇ ਅਨੁਸਾਰ ਇਨ੍ਹਾਂ ਫੈਕਟਰੀਆਂ ਦਾ ਕੋਈ ਹੱਲ ਨਹੀਂ ਨਿਕਲਦਾ ਤਾਂ 15 ਜੁਲਾਈ ਨੂੰ ਤਾਲਮੇਲ ਕਮੇਟੀ ਦੀ ਮੀਟਿੰਗ ਦੌਰਾਨ ਤਿੱਖਾ ਐਕਸ਼ਨ ਪ੍ਰੋਗਰਾਮ ਤਿਆਰ ਕਰ ਕੇ ਸੰਘਰਸ਼ ਨੂੰ ਅੱਗੇ ਵਧਾਇਆ ਜਾਵੇਗਾ।
ਇਸ ਤੋਂ ਪਹਿਲਾਂ ਤਾਲਮੇਲ ਕਮੇਟੀ ਦੇ ਵਫ਼ਦ ਨੇ ਅੱਜ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਬਾਰੇ ਚਰਚਾ ਕੀਤੀ। ਤਾਲਮੇਲ ਕਮੇਟੀ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਭੂੰਦੜੀ ਨੇ ਦੱਸਿਆ ਕਿ ਪਿੰਡ ਮੁਸ਼ਕਾਬਾਦ, ਘੂੰਗਰਾਲੀ ਰਾਜਪੂਤਾਂ, ਪਿੰਡ ਅਖਾੜਾ ਤੇ ਭੂੰਦੜੀ ਦੀਆਂ ‘ਪ੍ਰਦੂਸ਼ਿਤ ਗੈਸ ਫੈਕਟਰੀਆਂ ਵਿਰੋਧੀ ਤਾਲਮੇਲ ਸੰਘਰਸ਼ ਕਮੇਟੀ’ ਦੀ ਮੀਟਿੰਗ ਵਿੱਚ ਵੱਖ-ਵੱਖ ਪਿੰਡਾਂ ਵਿੱਚ ਲੰਬੇ ਸਮੇਂ ਤੋਂ ਨਿਰੰਤਰ ਚੱਲ ਰਹੇ ਦਿਨ-ਰਾਤ ਦੇ ਮੋਰਚਿਆਂ ਦੀ ਰਿਪੋਰਟ ਸਾਂਝੀ ਕਰਦਿਆਂ ਪਾਇਆ ਗਿਆ ਕਿ ਸਾਰੀਆਂ ਹੀ ਥਾਵਾਂ ’ਤੇ ਧਰਨਾਕਾਰੀ ਚੜ੍ਹਦੀ ਕਲਾ ’ਚ ਹਨ ਤੇ ਜਿੱਤ ਹਾਸਲ ਕਰਨ ਤਕ ਡਟੇ ਰਹਿਣਗੇ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਹੋਈ ਮੀਟਿੰਗ ਵਿੱਚ ਡੀਸੀ ਨੇ ਦੱਸਿਆ ਕਿ ਸਾਰੇ ਪਿੰਡਾਂ ਵਿੱਚ ਭੇਜੀਆਂ ਪੜਤਾਲ ਕਮੇਟੀਆਂ ਦੀ ਸਾਂਝੀ ਰਾਇ ਨੂੰ ਇਕੱਠਾ ਕੀਤਾ ਜਾ ਰਿਹਾ ਹੈ ਤੇ ਜਲਦੀ ਹੀ ਲਗਪਗ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾ ਕੇ ਗੈਸ ਫੈਕਟਰੀਆਂ ਦਾ ਪੱਕਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਘੂੰਗਰਾਲੀ ਰਾਜਪੂਤਾਂ ਦੀ ਗੈਸ ਫੈਕਟਰੀ ਭਾਵੇਂ ਬੰਦ ਹੋ ਚੁੱਕੀ ਹੈ ਪਰ ਜਿਹੜੀ ਰਹਿੰਦ-ਖੂੰਹਦ ਅੰਦਰ ਪਈ ਹੈ, ਲੋਕ ਉਸ ਨੂੰ ਚੁੱਕਣ ਨਹੀਂ ਦੇਣਗੇ ਕਿਉਂਕਿ ਮੀਂਹ ਦਾ ਮੌਸਮ ਹੋਣ ਕਾਰਨ ਇਸ ਦੀ ਬਦਬੂ ਫੈਲੇਗੀ ਤੇ ਲੋਕਾਂ ਦੀ ਪ੍ਰੇਸ਼ਾਨੀ ਹੋਰ ਵਧਾਏਗੀ।
ਇਸ ਮੌਕੇ ਹਰਮਨਦੀਪ ਸਿੰਘ, ਕਰਮਜੀਤ ਸਿੰਘ ਸਹੋਤਾ, ਹਰਪ੍ਰੀਤ ਸਿੰਘ ਹੈਪੀ, ਭਿੰਦਰ ਸਿੰਘ ਭਿੰਦੀ, ਅਮਰੀਕ ਸਿੰਘ, ਸਤਵੰਤ ਸਿੰਘ ਸਿਵੀਆਂ, ਗੁਰਤੇਜ ਸਿੰਘ, ਕੰਵਲਜੀਤ ਖੰਨਾ, ਗੁਲਵੰਤ ਸਿੰਘ, ਜਗਤਾਰ ਸਿੰਘ ਦੇਹੜਕਾ, ਤਾਰਾ ਸਿੰਘ, ਮਾਲਵਿੰਦਰ ਸਿੰਘ ਸਾਬਕਾ ਸਰਪੰਚ ਅਤੇ ਹਰਮੇਲ ਸਿੰਘ ਮੇਲੀ ਵੀ ਹਾਜ਼ਰ ਸਨ।

Advertisement

Advertisement