For the best experience, open
https://m.punjabitribuneonline.com
on your mobile browser.
Advertisement

ਗੈਸ ਫੈਕਟਰੀ: ਜਨਤਕ ਜਥੇਬੰਦੀਆਂ ਵੱਲੋਂ ਪੱਕੇ ਮੋਰਚੇ ਦੀ ਹਮਾਇਤ

08:36 AM Apr 26, 2024 IST
ਗੈਸ ਫੈਕਟਰੀ  ਜਨਤਕ ਜਥੇਬੰਦੀਆਂ ਵੱਲੋਂ ਪੱਕੇ ਮੋਰਚੇ ਦੀ ਹਮਾਇਤ
ਮੀਟਿੰਗ ਦੌਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਹਰਦੀਪ ਸਿੰਘ ਸੇਖੋਂ। -ਫੋਟੋ: ਸ਼ੇਤਰਾ
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 25 ਅਪਰੈਲ
ਇੱਥੋਂ ਦੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਵਿੱਚ ਅੱਜ ਵੱਖ-ਵੱਖ ਜਨਤਕ ਜਥੇਬੰਦੀਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਭੂੰਦੜੀ ਵਿੱਚ ਲੱਗ ਰਹੀ ਗੈਸ ਫੈਕਟਰੀ ਵਿਰੋਧੀ ਪੱਕੇ ਮੋਰਚੇ ਦੇ ਮਸਲੇ ’ਤੇ ਚਰਚਾ ਲਈ ਸੱਦੀ ਗਈ ਸੀ। ਇਸ ’ਚ ਪ੍ਰਦੂਸ਼ਿਤ ਗੈਸ ਫੈਕਟਰੀ ਵਿਰੋਧੀ ਸੰਘਰਸ਼ ਕਮੇਟੀ ਭੂੰਦੜੀ ਦੇ ਨੁਮਾਇੰਦੇ ਡਾ. ਸੁਖਦੇਵ ਸਿੰਘ ਭੂੰਦੜੀ, ਸੂਬੇਦਾਰ ਕਾਲਾ ਸਿੰਘ ਫੌਜੀ, ਦਲਜੀਤ ਸਿੰਘ ਤੂਰ ਸ਼ਾਮਲ ਹੋਏ। ਦੂਜੇ ਪਾਸੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਸਾਬਕਾ ਸੂਬਾ ਪ੍ਰਧਾਨ ਗੁਰਦੀਪ ਸਿੰਘ ਮੋਤੀ, ਇਨਕਾਲਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸੁਖਦੇਵ ਸਿੰਘ ਮਾਣੂੰਕੇ ਅਤੇ ਜਸਵੀਰ ਸਿੰਘ ਸੀਰਾ, ਬੀਕੇਯੂ (ਡਕੌਂਦਾ-ਧਨੇਰ) ਦੇ ਸਕੱਤਰ ਇੰਦਰਜੀਤ ਧਾਲੀਵਾਲ, ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਮੇਲ ਸਿੰਘ ਰੂਮੀ, ਬੀਕੇਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾ ਚਰਨ ਸਿੰਘ ਨੂਰਪੁਰਾ, ਅਸ਼ੋਕ ਭੰਡਾਰੀ, ਵੀਰਾਨ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਜਥੇਬੰਦੀਆਂ ਨੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ ਹੋਏ ਵਾਰੋ ਵਾਰੀ ਪੱਕੇ ਮੋਰਚੇ ’ਚ ਸ਼ਮੂਲੀਅਤ ਦਾ ਪ੍ਰੋਗਰਾਮ ਉਲੀਕਿਆ। ਪੱਕੇ ਮੋਰਚੇ ’ਚ ਸ਼ਾਮਲ ਆਗੂਆਂ ਨੇ ਦੱਸਿਆ ਕਿ ਇਹ ਫੈਕਟਰੀ ਆਬਾਦੀ ਅਤੇ ਸਕੂਲ ਦੇ ਬਿਲਕੁਲ ਨੇੜੇ ਲੱਗ ਰਹੀ ਹੈ, ਜਿਸ ਨਾਲ ਹਰ ਵਿਅਕਤੀ ਨੂੰ ਨੁਕਸਾਨ ਹੋਵੇਗਾ। ਇਸ ਤੋਂ ਇਲਾਵਾ ਹੋਰ ਕਈ ਕਿਸਮ ਦਾ ਪ੍ਰਦੂਸ਼ਣ ਪੈਦਾ ਹੋਵੇਗਾ ਅਤੇ ਬਿਮਾਰੀਆਂ ਫੈਲਣ ਦਾ ਖਦਸ਼ਾ ਰਹੇਗਾ। ਹਰਦੀਪ ਸਿੰਘ ਸੇਖੋਂ ਨੇ ਅੰਕੜਿਆਂ ਸਹਿਤ ਬਾਇਉ ਗੈਸ ਪ੍ਰਾਜੈਕਟ ਦੇ ਪੂਰੇ ਖਾਕੇ ਬਾਰੇ ਦੱਸਿਆ ਤੇ ਇਸ ਫੈਕਟਰੀ ਤੋਂ ਪੈਦਾ ਹੋਣ ਵਾਲੀ ਬਦਬੂ ਤੇ ਗੰਦੇ ਪਾਣੀ ਦੀ ਸਮੱਸਿਆ ਸਬੰਧੀ ਚਾਣਨਾ ਪਾਇਆ। ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਨੇ ਵੀ ਆਪਣਾ ਪੱਖ ਰੱਖਿਆ। ਦੂਜੇ ਪਾਸੇ ਪੱਕਾ ਮੋਰਚਾ ਅੱਜ ਵੀ ਜਾਰੀ ਰਿਹਾ।

Advertisement

Advertisement
Author Image

joginder kumar

View all posts

Advertisement
Advertisement
×