ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੈਸ ਲੀਕ ਮਾਮਲਾ: ਦੋ ਦਰਜਨ ਪੀੜਤਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ

08:37 AM Jul 05, 2023 IST
ਸਿਵਲ ਹਸਪਤਾਲ ਡੇਰਾਬਸੀ ’ਚ ਪੀੜਤਾਂ ਬਾਰੇ ਜਾਣਕਾਰੀ ਹਾਸਿਲ ਕਰਦੇ ਹੋਏ ਕੌਂਸਲ ਦੇ ਅਧਿਕਾਰੀ।

ਸਰਬਜੀਤ ਸਿੰਘ ਭੱਟੀ
ਲਾਲੜੂ , 4 ਜੁਲਾਈ
ਨਗਰ ਕੌਂਸਲ ਲਾਲੜੂ ਦੇ ਵਾਰਡ ਨੰਬਰ 3 ਦੇ ਪਿੰਡ ਚਾਂਦਹੇੜੀ ਵਿਖੇ ਕੱਲ੍ਹ ਦੁਪਹਿਰ ਸਮੇਂ ਰਿਹਾਇਸ਼ੀ ਇਲਾਕੇ ਵਿੱਚ ਕਲੋਰੀਨ ਗੈਸ ਦਾ ਸਿਲੰਡਰ ਲੀਕ ਹੋਣ ਕਾਰਨ ਜਿਹੜੇ ਮਰੀਜ਼ ਡੇਰਾਬੱਸੀ ਅਤੇ ਚੰਡੀਗੜ੍ਹ ਦੇ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਹੋਏ ਸਨ, ਵਿਚੋਂ ਇੱਕ ਗਰਭਵਤੀ ਔਰਤ ਨੂੰ ਛੱਡ ਕੇ ਬਾਕੀ ਸਾਰਿਆਂ ਦੀ ਛੁੱਟੀ ਹੋ ਗਈ ਹੈ ਅਤੇ ਉਹ ਠੀਕ ਠਾਕ ਆਪਣੇ ਘਰਾਂ ਵਿੱਚ ਪਹੁੰਚ ਗਏ ਹਨ ਜਿਸ 10 ਸਾਲ ਪੁਰਾਣੇ ਸਿਲੰਡਰ ਵਿਚੋਂ ਅਚਾਨਕ ਗੈਸ ਲੀਕ ਹੋਣ ਤੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਤੇ ਅੱਖਾਂ ਵਿੱਚ ਜਲਣ ਹੋਈ ਸੀ, ਉਸ ਨੂੰ ਖਾਲੀ ਕਰਕੇ ਬਾਹਰ ਖੇਤਾਂ ਵਿਚ 10 ਫੁੱਟ ਡੂੰਘੇ ਖੱਡੇ ਅੰਦਰ ਦਬਾ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਰਿਹਾਇਸ਼ੀ ਖੇਤਰ ਵਿੱਚ ਲੱਗੇ ਪੀਣ ਵਾਲੇ ਪਾਣੀ ਦੇ ਸਰਕਾਰੀ ਟਿਊਬਵੈੱਲ ’ਤੇ ਰੱਖੇ ਕਲੋਰੀਨ ਗੈਸ ਦੇ ਸਿਲੰਡਰ ਵਿਚੋਂ ਗੈਸ ਲੀਕ ਹੋਣ ਕਰਕੇ ਪਿੰਡ ਵਿੱਚ ਭਾਜੜਾ ਪੈ ਗਈਆਂ ਅਤੇ ਲੋਕ ਬੱਚਿਆਂ ਨੂੰ ਲੈ ਕੇ ਘਰਾਂ ਤੋਂ ਬਾਹਰ ਨਿਕਲ ਗਏ। ਗੈਸ ਦੀ ਲਪੇਟ ਵਿੱਚ ਛੋਟੇ ਬੱਚਿਆਂ ਸਮੇਤ ਦੋ ਦਰਜਨ ਲੋਕਾਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਹੋਣਾ ਪਿਆ। ਹਸਪਤਾਲ ਵਿਚ ਦਾਖਲ ਮਰੀਜ਼ਾਂ ਦਾ ਹਾਲ ਚਾਲ ਜਾਨਣ ਲਈ ਪੁੱਜੇ ਨਗਰ ਕੌਂਸਲ ਲਾਲੜੂ ਦੇ ਕਾਰਜਸਾਧਕ ਅਫ਼ਸਰ ਗੁਰਬਖਸੀਸ ਸਿੰਘ , ਜੇਈ ਗਗਨਪ੍ਰੀਤ ਸਿੰਘ ਅਤੇ ਠੇਕੇਦਾਰ ਵਿਕਰਮ ਸਿੰਘ ਨੇ ਦੱਸਿਆ ਕਿ ਹਸਪਤਾਲਾਂ ਵਿਚ ਇਲਾਜ ਲਈ ਪੁੱਜੇ ਸਾਰੇ ਬੱਚੇ, ਬਜ਼ੁਰਗ ਅਤੇ ਔਰਤਾਂ ਦੀ ਇਲਾਜ ਤੋਂ ਬਾਅਦ ਛੁੱਟੀ ਹੋ ਗਈ ਹੈ।

Advertisement

Advertisement
Tags :
ਹਸਪਤਾਲਛੁੱਟੀਦਰਜਨਪੀੜਤਾਂਮਾਮਲਾਮਿਲੀ
Advertisement