ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ 27 ਡਿੱਪੂਆਂ ’ਤੇ ਗੇਟ ਰੈਲੀਆਂ
07:41 AM Sep 07, 2024 IST
Advertisement
ਪਟਿਆਲਾ (ਖੇਤਰੀ ਪ੍ਰਤੀਨਿਧ):
Advertisement
ਮੁਲਾਜ਼ਮਾਂ ਦੀਆਂ ਮੰਗਾਂ ਅਤੇ ਟਰਾਂਸਪੋਰਟ ਅਦਾਰੇ ਪ੍ਰਤੀ ਸਰਕਾਰ ਦੀ ਬੇਰੁਖੀ ਵਾਲੇ ਰਵੱਈਏ ਸਬੰਧੀ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਸਾਂਝੀਆਂ ਐਕਸ਼ਨ ਕਮੇਟੀਆਂ ਦੇ ਸੱਦੇ ’ਤੇ ਬਠਿੰਡਾ, ਸੰਗਰੂਰ, ਬੁਢਲਾਡਾ, ਫਰੀਦਕੋਟ, ਕਪੂਰਥਲਾ, ਲੁਧਿਆਣਾ, ਬਰਨਾਲਾ ਅਤੇ ਚੰਡੀਗੜ੍ਹ ਡਿੱਪੂ ਸਮੇਤ ਪੰਜਾਬ ਭਰ ਦੇ 27 ਡਿੱਪੂਆਂ ਵਿੱਚ ਗੇਟ ਰੈਲੀਆਂ ਕੀਤੀਆਂ ਗਈਆਂ। ਇਹ ਜਾਣਕਾਰੀ ਪਟਿਆਲਾ ਵਿਚਲੀ ਰੈਲੀ ਨੂੰ ਸੰਬੋਧਨ ਕਰਦਿਆਂ ਕਨਵੀਨਰ ਨਿਰਮਲ ਧਾਲੀਵਾਲ ਤੇ ਉਤਮ ਸਿੰਘ ਬਾਗੜੀ ਨੇ ਦਿੱਤੀ।
Advertisement
Advertisement