ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮੂਹਿਕ ਛੁੱਟੀ ’ਤੇ ਗਏ ਬਿਜਲੀ ਮੁਲਾਜ਼ਮਾਂ ਵੱਲੋਂ ਗੇਟ ਰੈਲੀਆਂ

11:10 AM Sep 11, 2024 IST
ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਗੁਰਪ੍ਰੀਤ ਸਿੰਘ ਮਹਿਦੂਦਾਂ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਸਤੰਬਰ
ਬਿਜਲੀ ਮੁਲਾਜ਼ਮਾਂ ਨੇ ਜੁਆਇੰਟ ਫੋਰਮ ਅਤੇ ਏਕਤਾ ਮੰਚ ਵੱਲੋਂ ਜੂਨੀਅਰ ਇੰਜਨੀਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਤਿੰਨ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸ਼ੁਰੂ ਕੀਤੀ ‘ਔਜ਼ਾਰ ਤੇ ਕਲਮ ਛੋੜ’ ਹੜਤਾਲ ਦੇ ਪਹਿਲੇ ਦਿਨ ਡਿਵੀਜ਼ਨ ਅਤੇ ਸਬ ਡਿਵੀਜ਼ਨ ਦਫ਼ਤਰਾਂ ਦੇ ਬਾਹਰ ਗੇਟ ਰੈਲੀਆਂ ਕਰ ਕੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਹੜਤਾਲ ਦੇ ਪਹਿਲੇ ਦਿਨ ਕਈ ਲੋਕ ਆਪਣੇ ਕੰਮ ਕਰਵਾਉਣ ਲਈ ਬਿਜਲੀ ਦਫ਼ਤਰ ਪੁੱਜੇ ਪਰ ਹੜਤਾਲ ਕਾਰਨ ਕੋਈ ਕੰਮ ਨਹੀਂ ਹੋ ਸਕੇ ਜਿਸ ਕਾਰਨ ਲੋਕਾਂ ਨੂੰ ਖਾਲੀ ਹੱਥ ਪਰਤਣਾ ਪਿਆ। ਬਿਜਲੀ ਮੁਰੰਮਤ ਕਰਨ ਵਾਲੇ ਮੁਲਾਜ਼ਮ ਵੀ ਹੜਤਾਲ ’ਤੇ ਹਨ। ਅੱਜ ਸੁੰਦਰ ਨਗਰ ਡਿਵੀਜ਼ਨ ਦੇ ਬਾਹਰ ਟੀਐੱਸਯੂ ਦੇ ਸੂਬਾ ਜਥੇਬੰਦਕ ਸਕੱਤਰ ਐਡੀਸ਼ਨਲ ਐੱਸਡੀਓ ਰਘਵੀਰ ਸਿੰਘ ਰਾਮਗੜ੍ਹ ਅਤੇ ਪੀਐੱਸਈਬੀ ਐਂਪਲਾਈਜ ਫੈੱਡਰੇਸ਼ਨ ਏਟਕ ਦੇ ਡਿਵੀਜ਼ਨ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਦੂਦਾਂ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ ਜਿਸ ਵਿੱਚ ਸੇਵਾਮੁਕਤ ਮੁਲਾਜ਼ਮਾਂ ਨੇ ਵੀ ਭਾਗ ਲਿਆ। ਇਸ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਮਗੜ੍ਹ ਅਤੇ ਮਹਿਦੂਦਾਂ ਨੇ ਸਰਕਾਰ ਅਤੇ ਮੈਨੇਜਮੈਂਟ ’ਤੇ ਵਰ੍ਹਦਿਆਂ ਕਿਹਾ ਕਿ ਉਹ ਮੁਲਾਜ਼ਮਾਂ ਦੇ ਸਬਰ ਦਾ ਇਮਤਿਹਾਨ ਲੈਣ ਦੀ ਬਜਾਇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦਾ ਸਰਕੁਲਰ ਤੁਰੰਤ ਜਾਰੀ ਕਰੇ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਦਾ ਸਰਕੁਲਰ ਜਾਰੀ ਨਹੀਂ ਹੋ ਜਾਂਦਾ, ਓਦੋਂ ਤੱਕ ਸਾਰੇ ਬਿਜਲੀ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਹੀ ਰਹਿਣਗੇ। ਉਨ੍ਹਾਂ ਸਾਫ਼ ਕੀਤਾ ਕਿ ਲੋੜ ਪੈਣ ’ਤੇ ਤਿੰਨ ਦਿਨ ਦੀ ਸਮੂਹਿਕ ਛੁੱਟੀ ਨੂੰ ਹੋਰ ਵਧਾ ਦਿੱਤਾ ਜਾਵੇਗਾ। ਇਸ ਮੌਕੇ ਦੀਪਕ ਕੁਮਾਰ, ਧਰਮਪਾਲ, ਹਿਰਦੇ ਰਾਮ, ਕਮਲਦੀਪ ਰਣੀਆਂ, ਗੁਰਜੀਤ ਸਿੰਘ, ਬਲਵੀਰ ਸਿੰਘ, ਹਰਜਿੰਦਰ ਸਿੰਘ, ਸ਼ਿਵ ਕੁਮਾਰ, ਮਨਜੀਤ, ਨਰਿੰਦਰ ਸਿੰਘ, ਰਮੇਸ਼ ਕੁਮਾਰ ਹੋਰ ਪੈਨਸ਼ਨਰ ਤੇ ਮੁਲਾਜ਼ਮ ਹਾਜ਼ਰ ਸਨ।

Advertisement

ਰਾਏਕੋਟ: ਮੁਲਾਜ਼ਮਾਂ ਵੱਲੋਂ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ

ਰਾਏਕੋਟ: ਪਾਵਰਕੌਮ ਮੰਡਲ ਰਾਏਕੋਟ ਅਧੀਨ ਉਪ ਮੰਡਲ ਰਾਏਕੋਟ, ਬੱਸੀਆਂ, ਲੱਖਾ ਤੋਂ ਇਲਾਵਾ ਮੰਡਲ ਦਾਖਾ ਅਧੀਨ ਦਾਖਾ, ਸੁਧਾਰ ਸਮੇਤ ਹੋਰ ਉਪ ਮੰਡਲ ਦਫ਼ਤਰਾਂ ਦੇ ਬਿਜਲੀ ਕਾਮਿਆਂ ਵੱਲੋਂ ਅੱਜ ਤੋਂ 12 ਸਤੰਬਰ ਤੱਕ ਸਮੂਹਿਕ ਛੁੱਟੀ ’ਤੇ ਜਾਣ ਕਾਰਨ ਪਾਵਰਕੌਮ ਦਾ ਕੰਮ ਪ੍ਰਭਾਵਿਤ ਹੋਇਆ। ਪਾਵਰਕੌਮ ਮੰਡਲ ਰਾਏਕੋਟ ਅਤੇ ਉਪ ਮੰਡਲ ਰਾਏਕੋਟ ਦੇ ਬਿਜਲੀ ਕਾਮਿਆਂ ਨੇ ਜੁਆਇੰਟ ਫੋਰਮ, ਬਿਜਲੀ ਏਕਤਾ ਮੰਚ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਦੇ ਸੱਦੇ ਅਨੁਸਾਰ ਮੰਡਲ ਦਫ਼ਤਰ ਰਾਏਕੋਟ ਦੇ ਮੁੱਖ ਗੇਟ ’ਤੇ ਰੋਸ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਮੰਗਾਂ ਲਾਗੂ ਨਾ ਕੀਤੀਆਂ ਤਾਂ ਬਿਜਲੀ ਮੁਲਾਜ਼ਮ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਚਰਨਜੀਤ ਸਿੰਘ ਰਾਜੋਆਣਾ, ਬਲਕਾਰ ਸਿੰਘ, ਰਜਿੰਦਰ ਸਿੰਘ, ਹਰਮਨਜੀਤ ਸਿੰਘ, ਗਗਨਦੀਪ ਸਿੰਘ, ਕਰਮਿੰਦਰ ਸਿੰਘ ਤਲਵੰਡੀ, ਸਰਵਜੀਤ ਸਿੰਘ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement
Advertisement