ਰੋਡਵੇਜ਼ ਡਿੱਪੂਆਂ ਮੂਹਰੇ ਗੇਟ ਰੈਲੀਆਂ ਅੱਜ
06:50 AM May 13, 2024 IST
ਜਲੰਧਰ (ਪੱਤਰ ਪ੍ਰੇਰਕ): ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ 25/11 ਨੇ ਕਿਹਾ ਕਿ ਸਮੂਹ ਡਿੱਪੂ ਕਮੇਟੀਆਂ 13 ਮਈ ਨੂੰ ਡਿੱਪੂਆਂ ਮੂਹਰੇ ਗੇਟ ਰੈਲੀਆਂ ਕਰਕੇ ਕੇਦਰ ਅਤੇ ਪੰਜਾਬ ਸਰਕਾਰ ਦੀਆ ਮਾਰੂ ਨੀਤੀਆਂ ਵਿਰੁੱਧ ਪ੍ਰਦਰਸ਼ਨ ਕਰਨਗੀਆਂ। ਯੂਨੀਅਨ ਨੇ 16 ਮਈ ਨੂੰ ਟਰਾਸਪੋਰਟ ਮੰਤਰੀ ਦੇ ਵਿਰੋਧ ਵਿੱਚ ਲੋਕ ਸਭਾ ਹਲਕੇ ਖਡੂਰ ਸਾਹਿਬ ਵਿਖੇ ਝੰਡਾ ਮਾਰਚ ’ਚ ਸ਼ਮੂਲੀਅਤ ਕਰਨ ਲਈ ਲਾਮਬੰਦੀ ਦੀ ਅਪੀਲ ਕੀਤੀ ਹੈ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਸਮੇਂ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ ਤੇ ਨਾ ਹੀ ਕੱਚੇ ਮੁਲਾਜ਼ਮਾਂ ਦੀ ਸਾਰ ਲਈ ਜਾ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਅਤੇ ਖਿਲਾਫ਼ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਸ਼ੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ।
Advertisement
Advertisement