ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਲ ਇੰਡੀਆ ਸਫ਼ਾਈ ਮਜ਼ਦੂਰ ਜਥੇਬੰਦੀ ਵੱਲੋਂ ਗੇਟ ਰੈਲੀ

06:04 AM Jul 10, 2024 IST
ਨਿਗਮ ਦਫ਼ਤਰ ਅੱਗੇ ਗੇਟ ਰੈਲੀ ਦੌਰਾਨ ਜਥੇਬੰਦੀ ਦੇ ਪ੍ਰਧਾਨ ਰਮੇਸ਼ ਕੱਟੋ ਤੇ ਹੋਰ ਆਗੂ।

ਪੱਤਰ ਪ੍ਰੇਰਕ
ਪਠਾਨਕੋਟ, 9 ਜੁਲਾਈ
ਨਗਰ ਨਿਗਮ ਵਿੱਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਆਊਟਸੋਰਸਿੰਗ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਸੰਘਰਸ਼ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਠੇਕੇ ’ਤੇ ਕੰਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਇਹ ਜਾਣਕਾਰੀ ਅੱਜ ਆਲ ਇੰਡੀਆ ਸਫ਼ਾਈ ਮਜ਼ਦੂਰ ਯੂਨੀਅਨ ਦੀ ਗੇਟ ਰੈਲੀ ਦੌਰਾਨ ਯੂਨੀਅਨ ਦੇ ਪ੍ਰਧਾਨ ਰਮੇਸ਼ ਕੱਟੋ ਨੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਸਰਕਾਰ ਨੇ 378 ਸਫਾਈ ਸੇਵਕਾਂ ਅਤੇ 77 ਸੀਵਰਮੈਨਾਂ ਨੂੰ ਠੇਕੇ ’ਤੇ ਰੱਖਣ ਦੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਨਿਗਮ ਕਮਿਸ਼ਨਰ ਨੂੰ ਅਪੀਲ ਕਰਦਿਆਂ ਕਿਹਾ ਕਿ ਆਊਟ ਸੋਰਸਿੰਗ ਸੈਨੀਟੇਸ਼ਨ ਵਰਕਰਾਂ ਅਤੇ ਸਫਾਈ ਕਾਮਿਆਂ ਨੂੰ ਠੇਕੇ ’ਤੇ ਰੱਖਣ ਲਈ ਨਿਯੁਕਤੀ ਪੱਤਰ ਜਲਦੀ ਜਾਰੀ ਕੀਤੇ ਜਾਣ ਅਤੇ ਭਰਤੀ ਪ੍ਰਕਿਰਿਆ ਵੀ ਜਲਦੀ ਮੁਕੰਮਲ ਕੀਤੀ ਜਾਵੇ। ਇਸ ਮੌਕੇ ਚੇਅਰਮੈਨ ਦੀਪਕ ਭੱਟੀ, ਸੁਦੇਸ਼ ਬੱਬੀ, ਦਿਨੇਸ਼ ਕੁਮਾਰ, ਰਾਜੇਸ਼ ਚੰਦੀ, ਸਵਰਨਾ, ਸੁਨੀਲ ਧੁੱਗਾ, ਸੁਨੀਲ ਗੱਬਰ, ਵਿਨੋਦ, ਰੋਸ਼ਨ, ਬਲਦੇਵ, ਸਾਜਨ, ਸੁਜੀਤ, ਜੋਨੀ, ਵਿੱਕੀ ਹਾਜ਼ਰ ਸਨ।

Advertisement

Advertisement
Advertisement