ਪੰਜਾਬ ਰੋਡਵੇਜ਼ ਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਗੇਟ ਰੈਲੀ
07:05 AM Sep 07, 2024 IST
ਪੱਤਰ ਪ੍ਰੇਰਕ
ਪਠਾਨਕੋਟ, 6 ਸਤੰਬਰ
ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ _ਤੇ ਪੰਜਾਬ ਰੋਡਵੇਜ਼ ਪਠਾਨਕੋਟ ਦੇ ਮੁਲਾਜ਼ਮਾਂ ਨੇ ਗੇਟ ਰੈਲੀ ਕੀਤੀ। ਇਸ ਗੇਟ ਰੈਲੀ ਵਿੱਚ ਸੁਖਵਿੰਦਰ ਸਿੰਘ, ਦੇਵਾ ਸਿੰਘ, ਮਲਕੀਤ ਭੱਟੀ, ਗਗਨਦੀਪ ਸਿੰਘ, ਪਰਦੀਪ ਆਦਿ ਸ਼ਾਮਲ ਸਨ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਰੋਡਵੇਜ਼, ਪੀਆਰਟੀਸੀ ਨੂੰ ਚਲਾਉਣ ਲਈ ਸਰਕਾਰ ਦਾ ਨਾਂਹ ਪੱਖੀ ਰਵੱਈਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 13 ਸਤੰਬਰ ਨੂੰ ਹੋਣ ਵਾਲੀ ਲੁਧਿਆਣਾ ਰੈਲੀ ਵਿੱਚ ਵਧ ਚੜ੍ਹ ਕੇ ਭਾਗ ਲੈਣਗੇ।
Advertisement
Advertisement