ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਰੋਡਵੇਜ਼ ਦੇ ਕਾਮਿਆਂ ਵੱਲੋਂ ਗੇਟ ਰੈਲੀ

06:35 AM Jul 01, 2024 IST

ਪੱਤਰ ਪ੍ਰੇਰਕ
ਨੂਰਪੁਰ ਬੇਦੀ, 30 ਜੂਨ
ਪੰਜਾਬ ਰੋਡਵੇਜ਼ ਪਨਬਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ 1/19 ਵੱਲੋਂ ਪੰਜਾਬ ਦੇ 18 ਡਿੱਪੂਆਂ ਵਿੱਚ ਗੇਟ ਰੈਲੀਆਂ ਕੀਤੀਆਂ ਗਈਆਂ। ਇਸ ਵਿੱਚ ਮੁਲਾਜ਼ਮਾਂ ਵੱਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇੱਥੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬੇਅੰਤ ਸਿੰਘ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਬਾਰੇ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਸਰਕਾਰ ਬਣਨ ਮਗਰੋਂ ਮੁਲਾਜ਼ਮਾਂ ਨਾਲ ਕੀਤਾ ਹੋਇਆ ਕੋਈ ਵੀ ਵਾਅਦਾ ਵਫ਼ਾ ਨਹੀਂ ਹੋਇਆ। ਇਸ ਦੇ ਰੋਸ ਵਜੋਂ ਪੰਜਾਬ ਰੋਡਵੇਜ਼ ਪਨਬਸ ਦੇ ਮੁਲਾਜ਼ਮਾਂ ਵੱਲੋਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੂਬੇ ਦੇ ਸਾਰੇ ਡਿੱਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ। ਸਕੱਤਰ ਗੁਰਬਾਜ ਸਿੰਘ ਨੇ ਵਰਕਰਾਂ ਨੂੰ ਛੇ ਜੁਲਾਈ ਨੂੰ ਜਲੰਧਰ ਵਿਚ ਰੱਖੇ ਮੁਜ਼ਾਹਰੇ ਲਈ ਲਾਮਬੰਦ ਕੀਤਾ। ਇਸ ਦੌਰਾਨ ਹਾਜ਼ਰ ਵਰਕਰਾਂ ਨੇ ਜਲੰਧਰ ਵਿੱਚ 6 ਜੁਲਾਈ ਨੂੰ ਰੋਸ ਮਾਰਚ ਲਈ ਰਣਨੀਤੀ ਤਿਆਰ ਕੀਤੀ। ਇਸ ਮੌਕੇ ਸਮੂਹ ਪੰਜਾਬ ਰੋਡਵੇਜ਼ ਪਨਬਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

Advertisement

Advertisement
Advertisement