ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੱਚੇ ਬੱਸ ਕਾਮਿਆਂ ਵੱਲੋਂ ਪੀਆਰਟੀਸੀ ਡਿੱਪੂ ਅੱਗੇ ਗੇਟ ਰੈਲੀ

07:15 AM Jul 02, 2024 IST
ਬਠਿੰਡਾ ’ਚ ਗੇਟ ਰੈਲੀ ਕਰਦੇ ਹੋਏ ਕੱਚੇ ਬੱਸ ਕਰਮਚਾਰੀ।

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 1 ਜੁਲਾਈ
ਪੰਜਾਬ ਰੋਡਵੇਜ਼/ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਅੱਜ ਇੱਥੇ ਪੀਆਰਟੀਸੀ ਡਿੱਪੂ ਅੱਗੇ ਗੇਟ ਰੈਲੀ ਕੀਤੀ ਗਈ। ਇੱਥੇ ਸੂਬੇ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ ਤੇ ਕੈਸ਼ੀਅਰ ਰਵਿੰਦਰ ਸਿੰਘ ਬਰਾੜ ਨੇ ਮੰਗ ਕੀਤੀ ਕਿ ਸਰਕਾਰ ਅਤੇ ਮੈਨੇਜਮੈਂਟ ਕੱਚੇ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ (1981) ਤਹਿਤ ਪੱਕਾ ਕਰੇ, ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਸਾਰੇ ਕਰਮਚਾਰੀਆਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦੇਵੇ, ਕੱਚੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਨਾ ਕੱਢਿਆ ਜਾਵੇ ਤੇ ਰਿਪੋਰਟਾਂ ਦੀਆਂ ਕੰਡੀਸ਼ਨਾਂ ਲਾ ਕੇ ਕੱਢੇ ਮੁਲਾਜ਼ਮ ਬਹਾਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਮੰਗਾਂ ਬਾਰੇ 9 ਫਰਵਰੀ 2024 ਨੂੰ ਟਰਾਂਸਪੋਰਟ ਮੰਤਰੀ, ਸਟੇਟ ਟਰਾਂਸਪੋਰਟ ਸਕੱਤਰ ਅਤੇ ਦੋਵੇਂ ਵਿਭਾਗਾਂ ਦੀ ਮੈਨੇਜਮੈਂਟ ਦੇ ਨਾਲ ਇਨ੍ਹਾਂ ਮੰਗਾਂ ’ਤੇ ਸਹਿਮਤੀ ਬਣੀ ਸੀ ਅਤੇ ਮੰਗਾਂ ਨੂੰ ਹੱਲ ਕਰਨ ਕਮੇਟੀ ਬਣਾ ਕੇ 2 ਮਹੀਨੇ ਦਾ ਸਮਾਂ ਮੰਗਿਆ ਗਿਆ ਸੀ। ਜਥੇਬੰਦੀ ਵੱਲੋਂ ਵੀ ਸਹਿਮਤੀ ਦਿੱਤੀ ਗਈ ਸੀ, ਪ੍ਰੰਤੂ ਸਰਕਾਰ ਅਤੇ ਮੈਨੇਜਮੈਂਟ ਨੇ ਅਜੇ ਵੀ ਇਸ ਦਾ ਕੋਈ ਹੱਲ ਨਹੀਂ ਕੱਢਿਆ, ਉਲਟਾ ਹਰ ਮਹੀਨੇ ਤਨਖਾਹਾਂ ਵਿੱਚ ਦੇਰੀ ਕੀਤੀ ਜਾਂਦੀ ਹੈ ਤੇ ਤਨਖ਼ਾਹ ਸਮੇਂ ਸਿਰ ਨਹੀਂ ਪਾਈ ਜਾਂਦੀ।
ਉਨ੍ਹਾਂ ਦੋਸ਼ ਲਾਇਆ ਕਿ ਪਨਬਸ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਠੇਕੇਦਾਰ ਵੱਲੋਂ ਸਕਿਉਰਿਟੀ ਦੇ ਨਾਂ ’ਤੇ ਸਮਝੌਤੇ ਦੇ ਉਲਟ ਜਾ ਕੇ ਤਨਖਾਹਾਂ ਵਿੱਚੋਂ ਕਟੌਤੀਆਂ ਕੀਤੀਆਂ ਗਈਆਂ ਹਨ ਅਤੇ ਸਰਕਾਰ ਵੱਲੋਂ ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਡਿਊਟੀ ’ਤੇ ਬਹਾਲ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਪੰਜਾਬ ਸਰਕਾਰ ਵਿਭਾਗਾਂ ਵਿੱਚ ਨਵੀਆਂ ਬੱਸਾਂ ਪਾ ਰਹੀ ਹੈ।

Advertisement

Advertisement
Advertisement