For the best experience, open
https://m.punjabitribuneonline.com
on your mobile browser.
Advertisement

ਮਜ਼ਦੂਰ ਮੁਕਤੀ ਮੋਰਚਾ ਵੱਲੋਂ ਇਕੱਠ

10:32 AM Apr 08, 2024 IST
ਮਜ਼ਦੂਰ ਮੁਕਤੀ ਮੋਰਚਾ ਵੱਲੋਂ ਇਕੱਠ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਮਾਨਸਾ, 7 ਅਪਰੈਲ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਵਿਧਾਨ ਸਭਾ ਅੰਦਰ ਦਲਿਤਾਂ ਦਾ ਉੱਪ ਮੁੱਖ ਮੰਤਰੀ ਨਾ ਬਣਾਉਣ ਦੇ ਸਵਾਲ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਵਾਲਕਰਤਾ ਵਿਧਾਇਕ ਨੂੰ ਜੁੱਤੀ ਸੰਘਾਉਣ ਦੇ ਬੋਲੇ ਸ਼ਬਦਾਂ ਨਾਲ ਸਮੁੱਚੇ ਦਲਿਤ ਸਮਾਜ ਦਾ ਅਪਮਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਹੁਣ ਦਲਿਤ ਵਰਗ ਲੋਕ ਸਭਾ ਚੋਣਾਂ ਵਿੱਚ ‘ਆਪ’ ਲੀਡਰਾਂ ਨੂੰ ਵੋਟਾਂ ਦੀ ਥਾਂ ਜੁੱਤੀ ਦਿਖਾਵੇਗਾ। ਉਹ ਅੱਜ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ‘ਜੁੱਤੀ ਦਿਖਾਓ’ ਮੁਹਿੰਮ ਤਹਿਤ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਜਥੇਬੰਦੀ ਦੇ ਸੂਬਾ ਪ੍ਰਧਾਨ ਭਗਵੰਤ ਸਮਾਓਂ ਨੇ ਆਪਣੀ ਤਕਰੀਰ ਦੌਰਾਨ ਕਿਹਾ ਕਿ ‘ਆਪ’ ਦੇ ਦੋ ਸਾਲਾਂ ਰਾਜ ਕਾਲ ਦੀਆਂ ਨੀਤੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਭਗਵੰਤ ਮਾਨ ਦਲਿਤਾਂ, ਲੋੜਵੰਦ ਕਿਸਾਨਾਂ, ਔਰਤਾਂ ਤੇ ਨੌਜਵਾਨ ਵਿਰੋਧੀ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਮੰਤਰੀ ਮਾਨ ਜਨਤਾ ਦੇ ਸੰਵਿਧਾਨਕ ਹੱਕਾਂ ਨੂੰ ਖ਼ਤਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਪੂੰਜੀਪਤੀ ਪਾਰਟੀਆਂ ਦੇ ਭ੍ਰਿਸ਼ਟ ਲੀਡਰਾਂ ਦੇ ਪਿੱਛੇ ਲੱਗਣ ਦੀ ਥਾਂ ਡਾ. ਅੰਬੇਡਕਰ ਦੀ ਵਿਚਾਰਧਾਰਾ ਨੂੰ ਅਪਣਾਵੇ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ‘ਆਪ’ ਵੱਲੋਂ ਪੰਜਾਬੀਆਂ ਨਾਲ ਕੀਤੀਆਂ ਗਾਰੰਟੀਆਂ ਝੂਠ ਦਾ ਪੁਲੰਦਾ ਸਾਬਤ ਹੋਈਆਂ ਹਨ।

Advertisement

Advertisement
Author Image

Advertisement
Advertisement
×