For the best experience, open
https://m.punjabitribuneonline.com
on your mobile browser.
Advertisement

ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ’ਚ ਇਕੱਠ

08:57 AM May 07, 2024 IST
ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ’ਚ ਇਕੱਠ
ਇਕੱਠ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਬੁਲਾਰੇ ਡਾ. ਸੁਭਾਸ਼ ਸ਼ਰਮਾ। -ਫੋਟੋ: ਹਰਪ੍ਰੀਤ ਕੌਰ
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 6 ਮਈ
ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ’ਚ ਸਥਾਨਕ ਸਿਟੀ ਸੈਂਟਰ ਵਿੱਚ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੀ ਅਗਵਾਈ ਹੇਠ ਇਕੱਠ ਹੋਇਆ।
ਇਸ ਵਿੱਚ ਪਾਰਟੀ ਉਮੀਦਵਾਰ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਪਾਰਟੀ ਦੇ ਮੁੱਖ ਬੁਲਾਰੇ ਡਾ. ਸੁਭਾਸ਼ ਸ਼ਰਮਾ, ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ, ਸਾਬਕਾ ਮੇਅਰ ਸ਼ਿਵ ਸੂਦ, ਸਹਾਇਕ ਸੰਯੋਜਕ ਵਿਜੇ ਪਠਾਣੀਆ, ਪ੍ਰਭਾਰੀ ਸਤੀਸ਼ ਬਾਵਾ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ ਅਤੇ ਮੀਨੂ ਸੇਠੀ ਵੀ ਸ਼ਾਮਲ ਹੋਏ। ਇਸ ਮੌਕੇ ਤੀਕਸ਼ਨ ਸੂਦ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਤੋਂ ਪਹਿਲਾਂ ਵੀ ਹਰ ਵਾਰ ਲੋਕ ਸਭਾ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਭੇਜਿਆ ਗਿਆ ਹੈ ਅਤੇ ਇਸ ਵਾਰ ਵੀ ਵਰਕਰਾਂ ਦੇ ਸਹਿਯੋਗ ਨਾਲ ਇਤਿਹਾਸ ਦੁਹਰਾਇਆ ਜਾਵੇਗਾ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਇਕ ਅਜਿਹੀ ਪਾਰਟੀ ਹੈ ਜੋ ਵਰਕਰਾਂ ਤੇ ਸੰਗਠਨ ਦੇ ਬਲ ’ਤੇ ਚੱਲਦੀ ਹੈ। ਅਵਿਨਾਸ਼ ਚੰਦਰ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਪੰਜਾਬ ਦੇ ਲੋਕਾਂ ਨੇ ਭਾਜਪਾ ਦੇ ਸਾਰੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×