ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਡੂਰ ਸਾਹਿਬ ਤੋਂ ਸੀਪੀਆਈ ਉਮੀਦਵਾਰ ਦੇ ਹੱਕ ’ਚ ਇਕੱਠ

06:57 AM May 09, 2024 IST
ਸੀਪੀਆਈ ਉਮੀਦਵਾਰ ਗੁਰਦਿਆਲ ਸਿੰਘ ਦੇ ਹੱਕ ਇਕੱਠ ਮੌਕੇ ਆਗੂ ਤੇ ਸਮਰਥਕ। -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 8 ਮਈ
ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਅਤੇ ਹੋਰ ਖੱਬੀਆਂ ਧਿਰਾਂ ਦੇ ਖਡੂਰ ਸਾਹਿਬ ਤੋਂ ਸਾਂਝੇ ਉਮੀਦਵਾਰ ਗੁਰਦਿਆਲ ਸਿੰਘ ਖਡੂਰ ਸਾਹਿਬ ਦੇ ਹੱਕ ਵਿਚ ਅੱਜ ਇਲਾਕੇ ਦੇ ਪਿੰਡ ਕੋਟ ਧਰਮ ਚੰਦ ਵਿੱਚ ਇਕੱਠ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ| ਪਾਰਟੀ ਦੇ ਆਗੂ ਸੁਖਦੇਵ ਸਿੰਘ ਕੋਟ ਦੀ ਅਗਵਾਈ ਵਿਚ ਕੀਤੇ ਇਕੱਠ ਨੂੰ ਹੋਰਨਾਂ ਤੋਂ ਇਲਾਵਾ ਬਲਕਾਰ ਵਲਟੋਹਾ, ਦਵਿੰਦਰ ਸੋਹਲ, ਗੁਲਜ਼ਾਰ ਸਿੰਘ, ਬਲਵਿੰਦਰ ਸਿੰਘ ਤੇ ਬਲਜੀਤ ਕੌਰ ਨੇ ਸੰਬੋਧਨ ਕੀਤਾ| ਬੁਲਾਰਿਆਂ ਅੱਜ ਤੱਕ ਰਾਜ ਕਰਦੀਆਂ ਪਾਰਟੀਆਂ ਵਲੋਂ ਗਰੀਬ ਵਰਗਾਂ ਦੇ ਲੋਕਾਂ ਦੇ ਹਿੱਤਾਂ ਦੀ ਅਣਦੇਖੀ ਕਰਦੇ ਰਹਿਣ ਦਾ ਦੋਸ਼ ਲਾਇਆ| ਗੁਰਦਿਆਲ ਸਿੰਘ ਨੇ ਚੋਣ ਜਿੱਤਣ ਉਪਰੰਤ ਇਲਾਕੇ ਦੇ ਆਮ ਲੋਕਾਂ ਦੇ ਮਸਲੇ ਦੇਸ਼ ਦੀ ਪਾਰਲੀਮੈਂਟ ਵਿਚ ਉਠਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਲੋਕਾਂ ਦਾ ਵਿਸ਼ਵਾਸ ਕਾਇਮ ਰੱਖਣ ਲਈ ਵਚਨਬੱਧ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਸੰਸਦ ਵਿੱਚ ਪਹੁੰਚ ਕੇ ਕਿਸਾਨਾਂ, ਮਜ਼ਦੂਰਾਂ, ਛੋਟੇ ਦੁਕਾਨਦਾਰਾਂ ਤੇ ਛੋਟੇ ਕਾਰਖਾਨੇਦਾਰਾਂ ਦੇ ਕਰਜ਼ੇ ਮੁਆਫ਼ ਕਰਨ ਦੀ ਆਵਾਜ਼ ਬੁਲੰਦ ਕਰਨਗੇ|

Advertisement

Advertisement
Advertisement