ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਇਕੱਤਰਤਾ

07:57 AM Nov 17, 2024 IST
ਦਿੜ੍ਹਬਾ ਵਿੱਚ ਮੀਟਿੰਗ ਕਰਦੇ ਹੋਏ ਕਿਸਾਨ। -ਫੋਟੋ: ਸ਼ੀਤਲ

ਦਿੜ੍ਹਬਾ ਮੰਡੀ: ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਗੁਰਦੁਆਰਾ ਸਾਹਿਬ ਵੈਰਸੀਆਣਾ ਸਾਹਿਬ ਦਿੜ੍ਹਬਾ ਵਿੱਚ ਜ਼ਿਲ੍ਹਾ ਕਾਰਜਕਾਰੀ ਆਗੂ ਕੁਲਵਿੰਦਰ ਸੋਨੀ ਲੌਂਗੋਵਾਲ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਸੂਬਾ ਕਾਰਜਕਾਰੀ ਆਗੂ ਦਿਲਬਾਗ ਸਿੰਘ ਹਰੀਗੜ੍ਹ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਲਬਾਗ ਸਿੰਘ ਹਰੀਗੜ੍ਹ ਨੇ ਦੱਸਿਆ ਕੇ ਕਿਸਾਨ-ਮਜ਼ਦੂਰ ਮੋਰਚਾ ਤੇ (ਗੈਰ ਰਾਜਨੀਤਿਕ ) ਵੱਲੋਂ ਦੇਸ਼ ਵਿਆਪੀ ਚੱਲ ਰਹੇ ਅੰਦੋਲਨ ਨੂੰ ਸਖ਼ਤ ਤਿੱਖਾ ਕਰਨ ਲਈ ਅਗਲੀ ਰਣਨੀਤੀ ਉਲੀਕੀ ਜਾ ਰਹੀ ਹੈ ਤੇ ਅੱਜ ਦੀ ਜ਼ਿਲ੍ਹਾ ਪੱਧਰੀ ਮੀਟੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ ਕੇ ਮੋਰਚੇ ਵੱਲੋਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 23 ਫਸਲਾਂ ਦੀ ਗਾਰੰਟੀ ਦਾ ਕਨੂੰਨ, ਡਾਕਟਰ ਸਵਾਮੀਨਾਥਨ ਰਿਪੋਰਟ ਲਾਗੂ ਕਰਾਉਣ ਤੇ ਕਿਸਾਨਾਂ-ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਮਰਾਉਣ ਸਮੇਤ ਸਾਰੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਵੱਡੀ ਲੜਾਈ ਲੜੀ ਜਾਵੇਗੀ ਅਤੇ ਆਉਣ ਵਾਲੀ 24,25 ਨਵੰਬਰ ਤੱਕ ਸ਼ੰਭੂ, ਖਨੌਰੀ ਬਾਰਡਰਾਂ ’ਤੇ ਵੱਡੇ ਜਥੇ ਮਾਂਵਾਂ ਭੈਣਾਂ ਤੇ ਕਿਸਾਨ-ਮਜ਼ਦੂਰ ਭਰਾਵਾਂ ਦੇ ਪਿੰਡਾਂ ਵਿੱਚੋਂ ਭੇਜੇ ਜਾਣਗੇ। -ਪੱਤਰ ਪ੍ਰੇਰਕ

Advertisement

Advertisement