ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਰ ਕੌਂਸਲ ਲਾਲੜੂ ਦੇ ਸਫ਼ਾਈ ਕਰਮਚਾਰੀਆਂ ਦੀ ਇਕੱਤਰਤਾ

06:26 AM Aug 22, 2024 IST
ਆਪਣੀ ਮੰਗਾਂ ਲਈ ਆਵਾਜ਼ ਬੁਲੰਦ ਕਰਦੇ ਹੋਏ ਸਫ਼ਾਈ ਕਰਮਚਾਰੀ।

ਪੱਤਰ ਪ੍ਰੇਰਕ
ਲਾਲੜੂ , 21 ਅਗਸਤ
ਨਗਰ ਕੌਂਸਲ ਲਾਲੜੂ ਅਧੀਨ ਲਗਾਤਾਰ 10-12 ਸਾਲਾਂ ਤੋਂ ਕੰਮ ਕਰਦੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਸੈਂਕੜੇ ਮੁਲਾਜ਼ਮਾਂ ਦੀ ਮੀਟਿੰਗ ਲਾਲੜੂ ਵਿੱਚ ਯੂਨੀਅਨ ਪ੍ਰਧਾਨ ਪ੍ਰਵੀਨ ਕੁਮਾਰ, ਜਨਰਲ ਸਕੱਤਰ ਨਵੀਨ ਸਿੰਘ, ਚੇਅਰਮੈਨ ਗੁਰਸੇਵਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਪੰਜਾਬ ਫੀਲਡ ਐਂਡ ਵਰਕਸਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਦੇਵ ਸਿੰਘ ਸੈਣੀ ਉੱਚੇਚੇ ਤੌਰ ’ਤੇ ਸ਼ਾਮਲ ਹੋਏ।
ਯੂਨੀਅਨ ਪ੍ਰਧਾਨ ਪ੍ਰਵੀਨ ਕੁਮਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਰਾਹੀਂ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ। ਇਸ ਵਿੱਚ ਸਮੁੱਚੇ ਮੁਲਾਜ਼ਮਾਂ ਨੇ ਫ਼ੈਸਲਾ ਕੀਤਾ ਕਿ ਆਪਣੀ ਜਥੇਬੰਦੀ ਸਫ਼ਾਈ ਮਜ਼ਦੂਰ ਸੀਵਰਮੈਨ ਯੂਨੀਅਨ ਛੱਡ ਕੇ ਸੂਬਾਈ ਪ੍ਰਧਾਨ ਸੁਖਦੇਵ ਸਿੰਘ ਸੈਣੀ ਦੀ ਅਗਵਾਈ ਹੇਠ ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।
ਇਸ ਮੌਕੇ ਸਰਬਸੰਮਤੀ ਨਾਲ ਲਾਲੜੂ ਬ੍ਰਾਂਚ-2 ਦੇ ਅਹੁਦੇਦਾਰ ਚੁਣੇ ਗਏ। ਇਨ੍ਹਾਂ ਵਿੱਚ ਪ੍ਰਧਾਨ ਪ੍ਰਵੀਨ ਕੁਮਾਰ, ਜਨਰਲ ਸਕੱਤਰ ਨਵੀਨ ਸਿੰਘ, ਚੇਅਰਮੈਨ ਗੁਰਸੇਵਕ ਸਿੰਘ, ਕੈਸ਼ੀਅਰ ਹਰਪਾਲ, ਵਾਈਸ ਪ੍ਰਧਾਨ ਬੀਰਬਲ ਕੁਮਾਰ, ਮੀਤ ਪ੍ਰਧਾਨ ਜਗਜੀਤ ਸਿੰਘ, ਵਾਈਸ ਕੈਸ਼ੀਅਰ ਆਸ਼ੂ, ਸਲਾਹਕਾਰ ਅਮਰਨਾਥ, ਪ੍ਰੈੱਸ ਸਕੱਤਰ ਭੁਪਿੰਦਰ ਸਿੰਘ ਜੰਡਲੀ, ਮੈਂਬਰ ਅਰੁਣ ਸ਼ਾਮਲ ਹਨ।

Advertisement

Advertisement