For the best experience, open
https://m.punjabitribuneonline.com
on your mobile browser.
Advertisement

ਜਮਹੂਰੀ ਕਿਸਾਨ ਸਭਾ ਵੱਲੋਂ ਮਾੜੀ ਕੰਬੋਕੇ ’ਚ ਕਿਸਾਨਾਂ ਦਾ ਇਕੱਠ

07:24 AM Jun 11, 2024 IST
ਜਮਹੂਰੀ ਕਿਸਾਨ ਸਭਾ ਵੱਲੋਂ ਮਾੜੀ ਕੰਬੋਕੇ ’ਚ ਕਿਸਾਨਾਂ ਦਾ ਇਕੱਠ
ਬਾਬਾ ਬੰਦਾ ਸਿੰਘ ਬਹਾਦਰ ਦੀ ਬਹਾਦਰੀ ਤੋਂ ਪ੍ਰੇਰਣਾ ਲੈਣ ਦਾ ਅਹਿਦ ਲੈਂਦੇ ਹੋਏ ਕਿਸਾਨ।
Advertisement

ਗੁਰਬਖਸ਼ਪੁਰੀ
ਤਰਨ ਤਾਰਨ, 10 ਜੂਨ
ਜਮਹੂਰੀ ਕਿਸਾਨ ਸਭਾ ਵੱਲੋਂ ਸਰਹੱਦੀ ਖੇਤਰ ਦੇ ਗੁਰਦੁਆਰਾ, ਮਾੜੀ ਕੰਬੋਕੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਵੱਲੋਂ ਹੋਰਨਾਂ ਖੇਤਰਾਂ ਤੋਂ ਇਲਾਵਾ ਕਿਸਾਨਾਂ ਦੇ ਦੁੱਖਾਂ ਦਾ ਹੱਲ ਕਰਨ ਲਈ ਕੀਤੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਸਾਂਝੀ ਕੀਤੀ ਗਈ| ਜਥੇਬੰਦੀ ਦੇ ਤਹਿਸੀਲ ਪ੍ਰਧਾਨ ਗੁਰਨਾਮ ਸਿੰਘ ਬਾਸਰਕੇ ਦੀ ਅਗਵਾਈ ਵਿੱਚ ਕੀਤੇ ਇਕੱਠ ਨੂੰ ਜਥੇਬੰਦੀ ਦੇ ਆਗੂ ਦਲਜੀਤ ਸਿੰਘ ਦਿਆਲਪੁਰਾ, ਕੇਵਲ ਸਿੰਘ ਕੰਬੋਕੇ, ਬਲਜੀਤ ਸਿੰਘ ਭੈਣੀ ਮੱਸਾ ਸਿੰਘ, ਬਲਦੇਵ ਸਿੰਘ ਅਹਿਮਦਪੁਰ ਅਤੇ ਮਾਸਟਰ ਬੇਅੰਤ ਸਿੰਘ ਕੰਬੋਕੇ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੀ ਸੰਗਤ ਵਿੱਚ ਆਉਣ ’ਤੇ ਬਾਬਾ ਬੰਦਾ ਸਿੰਘ ਬਹਾਦਰ ’ਤੇ ਪਏ ਪ੍ਰਭਾਵ ਕਾਰਨ ਹੀ ਉਨ੍ਹਾਂ ਉਸ ਵੇਲੇ ਦੇ ਜਾਬਰ ਹਾਕਮਾਂ ਨਾਲ ਟੱਕਰ ਲਈ ਅਤੇ ਹਲਵਾਹਕ ਕਿਸਾਨਾਂ ਨੂੰ ਜ਼ਮੀਨਾਂ ਦਾ ਮਾਲਕ ਬਣਾਇਆ ਅਤੇ ਹਾਕਮਾਂ ਦੇ ਅਮਾਨਵੀ ਤਸੀਹੇ ਝੱਲਦਿਆਂ ਸ਼ਹੀਦੀ ਪਾਈ। ਬੁਲਾਰਿਆਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਬਹਾਦਰੀ ਅੱਜ ਵੀ ਕਿਸਾਨ ਨੂੰ ਜ਼ੁਲਮ ਖਿਲਾਫ਼ ਲੜਨ ਦੀ ਪ੍ਰੇਰਨਾ ਦਿੰਦੀ ਹੈ| ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨੀ ਅਤੇ ਕੁਰਬਾਨੀ ਬਾਰੇ ਡਾ. ਕੰਵਲਜੀਤ ਸਿੰਘ ਬਾਸਰਕੇ ਦੇ ਕਵੀਸ਼ਰੀ ਜਥੇ ਵੱਲੋਂ ਕਵੀਸ਼ਰੀ ਗਾਈ ਗਈ|

Advertisement

ਬਾਬਾ ਬੰਦਾ ਸਿੰਘ ਬਹਾਦਰ ਬਾਰੇ ਸੈਮੀਨਾਰ

ਫਿਲੌਰ (ਪੱਤਰ ਪ੍ਰੇਰਕ): ਜਮਹੂਰੀ ਕਿਸਾਨ ਸਭਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਮੌਕੇ ਪਿੰਡ ਬਿਲਗਾ ਵਿੱਚ ਕਰਵਾਏ ਸੈਮੀਨਾਰ ਮੌਕੇ ਰਾਮਗੜ੍ਹੀਆ ਕਾਲਜ ਫਗਵਾੜਾ ਦੇ ਪੰਜਾਬ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਅਵਤਾਰ ਸਿੰਘ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਗੁਰੂਆਂ ਵੱਲੋਂ ਬਰਾਬਰਤਾ ਤੇ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਗਿਆ ਹੈ। ਬਾਬਾ ਬੰਦਾ ਸਿੰਘ ਬਹਾਦਰ ਨੇ ਹਲਵਾਹਕਾਂ ਨੂੰ ਜ਼ਮੀਨਾਂ ਦੇ ਕੇ ਇੱਕ ਹੋਰ ਇਨਕਲਾਬੀ ਸੁਨੇਹਾ ਦਿੱਤਾ। ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਅਜੋਕੇ ਦੌਰ ’ਚ ਕਾਰਪੋਰੇਟ ਘਰਾਣਿਆਂ ਤੋਂ ਜ਼ਮੀਨਾਂ ਬਚਾਉਣ ਦੀ ਜ਼ਰੂਰਤ ਹੈ ਅਤੇ ਇਹ ਘਰਾਣੇ ਕਿਸਾਨਾਂ ਨੂੰ ਸਾਧਨ ਵਿਹੂਣੇ ਕਰਨ ਲਈ ਤਿਆਰ ਬੈਠੇ ਹਨ। ਇਸ ਸੈਮੀਨਾਰ ਨੂੰ ਪ੍ਰੋ. ਜਸਕਰਨ ਸਿੰਘ, ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਜਸਵਿੰਦਰ ਸਿੰਘ ਢੇਸੀ ਅਤੇ ਪਰਮਜੀਤ ਰੰਧਾਵਾ ਨੇ ਵੀ ਸੰਬੋਧਨ ਕੀਤਾ। ਸੈਮੀਨਾਰ ਦੀ ਪ੍ਰਧਾਨਗੀ ਕੁਲਦੀਪ ਫਿਲੌਰ, ਸਰਬਜੀਤ ਸੰਗੋਵਾਲ ਅਤੇ ਜਰਨੈਲ ਫਿਲੌਰ ਨੇ ਕੀਤੀ।

Advertisement
Author Image

Advertisement
Advertisement
×