ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹੋਦਿਆ ਸਕੂਲ ਕੰਪਲੈਕਸ ਗੁਰਦਾਸਪੁਰ ਦੀ ਇਕੱਤਰਤਾ

10:20 AM Oct 22, 2024 IST
ਸਹੋਦਿਆ ਗਰੁੱਪ ਦੇ ਪ੍ਰਧਾਨ ਪ੍ਰਿੰਸੀਪਲ ਐੱਸਬੀ ਨਾਯਰ ਤੇ ਹੋਰ ਸਕੂਲਾਂ ਦੇ ਪ੍ਰਿੰਸੀਪਲ।

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 21 ਅਕਤੂਬਰ
ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿੱਚ ਸੀਬੀਐੱਸਈ ਸਕੂਲਾਂ ਦੇ ਸਹੋਦਿਆ ਸਕੂਲ ਕੰਪਲੈਕਸ ਗੁਰਦਾਸਪੁਰ ਦੀ ਅਹਿਮ ਮੀਟਿੰਗ (2024-25) ਹੋਈ। ਸਕੂਲ ਪ੍ਰਬੰਧਕ ਨਵਦੀਪ ਕੌਰ ਤੇ ਕੁਲਦੀਪ ਕੌਰ ਦੇ ਪ੍ਰਬੰਧਾਂ ਹੇਠ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਸਹੋਦਿਆ ਗਰੁੱਪ ਦੇ ਪ੍ਰਧਾਨ ਪ੍ਰਿੰਸੀਪਲ ਐੱਸਬੀ ਨਾਯਰ ਨੇ ਕੀਤੀ। ਮੀਟਿੰਗ ’ਚ ਸਹੋਦਿਆ ਗਰੁੱਪ ਦੇ 10 ਸਕੂਲਾਂ ਦੇ ਪ੍ਰਿੰਸੀਪਲਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੀ ਸ਼ੁਰੂਆਤ ਪ੍ਰਿੰਸੀਪਲ ਐੱਸਬੀ ਨਾਯਰ ਨੇ ਵੱਖ-ਵੱਖ ਸਕੂਲਾਂ ਤੋਂ ਆਏ ਪ੍ਰਿੰਸੀਪਲਾਂ ਦਾ ਸਵਾਗਤ ਕਰਦਿਆਂ ਕੀਤੀ। ਮੀਟਿੰਗ ਦੌਰਾਨ ਐੱਨ.ਈ.ਪੀ (2019) ਅਨੁਸਾਰ ਵਿਦਿਆਰਥੀਆਂ ਦੀਆਂ ਸਾਂਝੇ ਤੌਰ ’ਤੇ ਆਉਂਦੀਆਂ ਮੁਸ਼ਕਿਲਾਂ ਦਾ ਹੱਲ ਕਰਨ, ਸਕੂਲੀ ਸਿੱਖਿਆ ਵਿੱਚ ਪਾਠਕ੍ਰਮਾਂ ਦੇ ਸਹੀ ਆਕਾਰ ਬਾਰੇ (ਐੱਨ.ਸੀ.ਐਫ), ਸਿੱਖਿਆ ਸ਼ਾਸਤਰ ਅਨੁਸਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਹਾਇਤਾ ਕਰਨ ਬਾਰੇ ਵਿਚਾਰਾਂ ਕੀਤੀਆਂ। ਮੀਟਿੰਗ ’ਚ ਸਹੋਦਿਆ ਸਕੂਲ ਗਰੁੱਪ ਦੇ ਵਾਈਸ ਪ੍ਰਧਾਨ ਬਰਿੰਦਰ ਕੌਰ, ਜੋਇੰਟ ਸੈਕਟਰੀ ਉਪਮਾ ਮਹਾਜਨ ਸ਼ਾਮਲ ਹੋਏ।

Advertisement

Advertisement